ਖਜਾਨਾ ਦਫ਼ਤਰ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ – ਬਲਵਿੰਦਰ ਕੌਰ
07 ਮਾਰਚ (ਗਗਨਦੀਪ ਸਿੰਘ) ਬਰਨਾਲਾ: ਅੱਜ ਬਲਵਿੰਦਰ ਕੌਰ ਨੇ ਜ਼ਿਲ੍ਹਾ ਖਜ਼ਾਨਾ ਅਫ਼ਸਰ ਬਰਨਾਲਾ ਵਜੋਂ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸ੍ਰੀਮਤੀ ਬਲਵਿੰਦਰ ਕੌਰ ਜ਼ਿਲ੍ਹਾ ਖਜ਼ਾਨਾ ਅਫ਼ਸਰ ਸੰਗਰੂਰ ਵੱਜੋ ਆਪਣੀ ਸੇਵਾਵਾਂ ਨਿਭਾ ਰਹੇ ਸਨ। ਜਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਵੱਲੋਂ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਇਹਨਾਂ ਦੀ ਬਦਲੀ ਜ਼ਿਲ੍ਹਾ ਬਰਨਾਲਾ ਵਿਖੇ ਕੀਤੀ ਗਈ ਹੈ।
ਇਸ ਮੌਕੇ ਉਹਨਾਂ ਕਿਹਾ ਕਿ ਖਜਾਨਾ ਦਫ਼ਤਰ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਨੂੰ ਵੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।ਇਸ ਤੋ ਇਲਾਵਾ ਉਨਾਂ ਸਮੂਹ ਸਟਾਫ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਉਹ ਆਪਣਾ ਕੰਮ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਤਾਂ ਜੋ ਖਜਾਨਾ ਦਫ਼ਤਰ ਵਿਖੇ ਆਪਣੇ ਕੰਮ ਕਰਵਾਉਣ ਲਈ ਆਉਣ ਵਾਲਿਆਂ ਦੇ ਕੰਮ ਸਮੇਂ ਸਿਰ ਹੋ ਸਕਣ।
ਇਸ ਮੌਕੇ ਹੋਰਨਾ ਤੋਂ ਇਲਾਵਾ ਜ਼ਿਲ੍ਹਾ ਖਜਾਨਾ ਅਫ਼ਸਰ, ਸੰਗਰੂਰ ਬਲਵੰਤ ਸਿੰਘ, ਖਜ਼ਾਨਾ ਵਿਭਾਗ ਤੋਂ ਮਨਜਿੰਦਰ ਸਿੰਘ, ਰਜਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ, ਅਮਰੀਕ ਸਿੰਘ, ਜਗਜੀਤ ਸਿੰਘ, ਬਲਕਰਨ ਸਿੰਘ, ਜਸਵਿੰਦਰ ਸਿੰਘ, ਲਕਸਮਣ ਦਾਸ, ਹਰਦਰਸਨ ਸਿੰਘ ਨੇ ਮੈਡਮ ਨੂੰ ਮੁਬਾਰਕਬਾਦ ਦਿੱਤੀ।