—ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸਰਧਾਂਜਲੀ
30 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦੋਵਾਂ ਮੌਕੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ ਅਤੇ ਸੰਗਰਾਮੀਆਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ।
ਇਸ ਮੌਕੇ ਤਹਿਸੀਲਦਾਰ ਬਰਨਾਲਾ ਸ੍ਰੀ ਰਾਕੇਸ਼ ਗਰਗ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਹਾਨ ਸ਼ਹੀਦਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਅਰਪਿਤ ਕੀਤੀ ਗਈ।