22 ਜੂਨ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਜ਼ਿਲ੍ਹਾ ਮਾਨਸਾ ਵਿਖੇ ਲੋੜਵੰਦ ਬਜੁਰਗਾਂ ਦੇ ਰਹਿਣ ਲਈ 72 ਬੈੱਡਾਂ ਦਾ ਬਿਰਧ ਆਸ਼ਰਮ ਬਣ ਰਿਹਾ ਹੈ, ਜੋ ਕਿ ਕੁਝ ਹੀ ਸਮੇਂ ਤੱਕ ਬਣਕੇ ਤਿਆਰ ਹੋ ਜਾਵੇਗਾ।
ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੋ ਵੀ ਲੋੜਵੰਦ ਬਜ਼ੁਰਗ ਬਿਰਧ ਆਸ਼ਰਮ ਵਿੱਚ ਰਹਿਣਾ ਚਾਹੁੰਦੇ ਹਨ, ਉਹ ਆਪਣਾ ਆਧਾਰ ਕਾਰਡ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਦੇ ਕਮਰਾ ਨੰਬਰ 12 ਵਿਖੇ ਸੰਪਰਕ ਕਰਨ।
ਉਨ੍ਹਾਂ ਦੱਸਿਆ ਕਿ ਇਸ ਬਿਰਧ ਆਸ਼ਰਮ ਵਿਖੇ ਰਹਿਣ ਵਾਲੇ ਬਜ਼ੁਰਗਾਂ ਨੂੰ ਰਹਿਣ ਲਈ ਮੁਫਤ ਸਿਹਤ ਅਤੇ ਮੈਡੀਕਲ ਸੁਵਿਧਾ, ਖਾਣਾ-ਪੀਣਾ, ਸੁਰੱਖਿਆ ਅਤੇ ਸੰਭਾਲ, ਲਾਇਬ੍ਰੇਰੀ ਆਦਿ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆ।
ਬਿਰਧ ਆਸ਼ਰਮ ਵਿੱਚ ਰਹਿਣ ਲਈ ਲੋੜਵੰਦ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ਵਿਖੇ ਸੰਪਰਕ ਕਰਨ
Highlights
- #mansanews
Leave a comment