10 ਫਰਵਰੀ (ਕਰਨ ਭੀਖੀ) ਮਾਨਸਾ: ਸੀ-ਪਾਈਟ ਕੈਂਪ ਬੋੜਾਵਾਲ ਦੇ ਇੰਚਾਰਜ ਸ਼੍ਰੀ ਅਵਤਾਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਅਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਬੋੜਾਵਾਲ ਵਿੱਚ ਆਰਮੀ ਭਰਤੀ ਦਫਤਰ ਪਟਿਆਲਾ ਦੇ ਮੈਡੀਕਲ ਅਫ਼ਸਰ ਮੇਜਰ ਸੱਤਿਆ ਨਰਾਇਣ ਅਤੇ ਉਨ੍ਹਾਂ ਦੀ ਟੀਮ ਵੱਲੋਂ ਦੌਰਾ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਉਨ੍ਹਾਂ ਵੱਲੋਂ ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਸਿਖਲਾਈ ਲੈ ਰਹੇ ਯੁਵਕਾਂ ਨੂੰ ਅਗਨੀਵੀਰ ਭਰਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਭਰਤੀ ਦੌਰਾਨ ਲਏ ਜਾਂਦੇ ਇਮਤਿਹਾਨ, ਸਰੀਰਕ ਟੈਸਟ ਅਤੇ ਮੈਡੀਕਲ ਟੈਸਟ ਸਬੰਧੀ ਵੀ ਵਿਸਥਾਰ ਪੂਰਵਕ ਜਾਣੂ ਕਰਵਾਇਆ।
ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਉਨ੍ਹਾਂ ਵੱਲੋਂ ਨੌਜਵਾਨਾਂ ਨੂੰ ਭਰਤੀ ਸਮੇਂ ਆਉਂਦੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਲਈ ਗਾਂਹ ਅਤੇ ਉਨ੍ਹਾਂ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਵਿਸ਼ਵਾਸ਼ ਦੁਆਇਆ ਗਿਆ। ਇਸ ਮੌਕੇ ਸੀ-ਪਾਈਟ ਕੈਂਪ ਸਟਾਫ ਅਤੇ ਪਿੰਡ ਦੇ ਸਰਪੰਚ ਅਤੇ ਪੰਚਾਇਤ ਮੈਂਬਰ ਹਾਜਰ ਸਨ।
ਭਰਤੀ ਦਫਤਰ ਪਟਿਆਲਾ ਦੀ ਟੀਮ ਵੱਲੋਂ ਸੀ-ਪਾਈਟ ਕੈਂਪ ਬੋੜਾਵਾਲ ਦਾ ਦੌਰਾ
Highlights
- #mansanews
Leave a comment