Sangrur/30 July
ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੱਦੇਨਜ਼ਰ ਸੰਗਰੂਰ ਦੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਅੱਧ-ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਸਿੱਖਿਆ ਸੰਸਥਾਵਾਂ ਅਤੇ ਪ੍ਰਾਈਵੇਟ ਸੰਸਥਾਵਾਂ ‘ਚ 31 ਜੁਲਾਈ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਰਾਜ ਪੱਧਰ ‘ਤੇ ਮਨਾਏ ਜਾਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਇਸ ਛੁੱਟੀ ਦਾ ਮਕਸਦ ਲੋਕਾਂ ਨੂੰ ਸ਼ਹੀਦ ਦੇ ਬਲੀਦਾਨ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਯੋਗ ਬਣਾਉਣਾ ਹੈ। ਇਹ ਜ਼ਿਕਰਯੋਗ ਹੈ ਕਿ ਇਹ ਹੁਕਮ ਪ੍ਰੀਖਿਆਵਾਂ ਲੈ ਰਹੀਆਂ ਸਿੱਖਿਆ ਸੰਸਥਾਵਾਂ ‘ਤੇ ਲਾਗੂ ਨਹੀਂ ਹੋਵੇਗੀ।