05 ਅਗਸਤ (ਰਾਜਦੀਪ ਜੋਸ਼ੀ) ਬਠਿੰਡਾ: ਪਹਿਲੀ ਅਗਸਤ ਤੋਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਸਿਹਤ ਸਟਾਫ ਵੱਲੋਂ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ ਪਮਿਲ ਬਾਂਸਲ ਨੇ ਕਿਹਾ ਕਿ ਇਸ ਅਹਿਮ ਜਾਗਰੂਕਤਾ ਹਫਤੇ ਦੀ ਤਿਆਰੀ ਲਈ ਸਮੂਹ ਸਿਹਤ ਸਟਾਫ ਨੂੰ ਵਿਸ਼ੇਸ਼ ਤੌਰ ਤੇ ਸਿਖਲਾਈ ਦਿੱਤੀ ਗਈ ਹੈ। ਇਸ ਮੌਕੇ ਡਾ ਪਮਿਲ ਬਾਂਸਲ ਨੇ ਦੱਸਿਆ ਕਿ ਇਸ ਦਾ ਮਹੱਤਵ ਗਰਭਵਤੀ ਮਾਵਾਂ, ਦੁੱਧ ਪਿਲਾਉਂਦੀਆਂ ਮਾਵਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮਾਂ ਦੇ ਦੁੱਧ ਦੀ ਬੱਚੇ ਅਤੇ ਮਾਂ ਲਈ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ। ਉਹਨਾਂ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਅੰਦਰ ਐਂਟੀਬਾਡੀਜ਼ ਪੈਦਾ ਕਰਦਾ ਹੈ ਬੱਚੇ ਨੂੰ ਬਿਮਾਰੀਆਂ ਤੋਂ ਬਚਾਉਂਦੇ ਹਨ।
ਜਸਦੀਪ ਕੌਰ ਸੀ ਐਚ ੳ ਨੇ ਦੱਸਿਆ ਕਿ ਜਿਹੜੇ ਬੱਚੇ ਜਨਮ ਤੋਂ ਲੈ ਕੇ ਘੱਟੋ ਘੱਟ ਦੋ ਸਾਲ ਤੱਕ ਮਾਂ ਦਾ ਦੁੱਧ ਪੀੱਦੇ ਹਨ ਉਹ ਦੂਜੇ ਬੱਚਿਆਂ ਦੇ ਮੁਕਾਬਲੇ ਘੱਟ ਬਿਮਾਰ ਹੁੰਦੇ ਹਨ, ਬੱਚੇ ਦੇ ਸਰੀਰਕ ਅਤੇ ਦਿਮਾਗੀ ਵਿਕਾਸ ਲਈ ਮਾਂ ਦਾ ਦੁੱਧ ਜਰੂਰੀ ਹੈ ਅਤੇ ਬੱਚਿਆਂ ਦੀ ਮੌਤ ਦਰ ਵਿੱਚ ਵੀ ਸੁਧਾਰ ਆਉਂਦਾ ਹੈ। ਮਾਂ ਦਾ ਦੁੱਧ ਪਿਲਾਉਣ ਨਾਲ ਬੱਚੇ ਤਾਂ ਤੰਦਰੁਸਤ ਰਹਿੰਦੇ ਹੀ ਹਨ ਸਗੋਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਕਈ ਬਿਮਾਰੀਆਂ ਜਿਵੇ ਬੱਚੇਦਾਨੀ ਅਤੇ ਛਾਤੀ ਦੇ ਕੈਂਸਰ ਦੀ ਸੰਭਾਵਨਾ ਘਟਦੀ ਹੈ।
ਬੇਅੰਤ ਕੌਰ ਸਿਹਤ ਵਰਕਰ ਨੇ ਦੱਸਿਆ ਕਿ ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ ਹੈ ਅਤੇ ਇਸ ਦਾ ਕੋਈ ਵੀ ਬਦਲ ਨਹੀਂ ਹੈ। ਮਾਂ ਅਤੇ ਬੱਚੇ ਦਾ ਆਪਸੀ ਪਿਆਰ ਬਣਿਆ ਰਹਿੰਦਾ ਹੈ। ਉਹਨਾਂ ਮਾਂਵਾਂ ਨੂੰ ਦੁੱਧ ਪਿਲਾਉਣ ਦੀ ਸਹੀ ਸਥਿਤੀ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਮਾਂ ਨੂੰ ਪਹਿਲੇ 6 ਮਹੀਨੇ ਸਿਰਫ਼ ਆਪਣਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ, ਹੋਰ ਕੁਝ ਵੀ ਨਹੀਂ ਦੇਣਾ ਚਾਹੀਦਾ। ਛੇ ਮਹੀਨੇ ਬਾਅਦ ਮਾਂ ਨੂੰ ਆਪਣੇ ਦੁੱਧ ਦੇ ਨਾਲ ਨਾਲ ਓਪਰੀ ਖੁਰਾਕ ਵੀ ਸੁਰੂ ਕਰ ਦੇਣੀ ਚਾਹੀਦੀ ਹੈ ਅਤੇ 2 ਸਾਲ ਤੱਕ ਦੁੱਧ ਪਿਲਾਉਦੇ ਰਹਿਣਾ ਚਾਹੀਦਾ ਹੈ। ਬੱਚੇ ਨੂੰ ਜਨਮ ਤੋਂ ਅੱਧੇ ਘੰਟੇ ਦੇ ਵਿੱਚ ਵਿੱਚ ਦੁੱਧ ਪਿਲਾਉਣਾ ਸੁਰੂ ਕਰ ਦੇਣਾ ਚਾਹੀਦਾ ਹੈ। ਗੁੜਤੀ ਵੀ ਮਾਂ ਦੇ ਦੁੱਧ ਦੀ ਹੀ ਦੇਣੀ ਚਾਹੀਦੀ ਹੈ।
ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਮਾਂਵਾਂ ਤੇ ਗਰਭਵਤੀ ਔਰਤਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ
Highlights
- #bathindanews
Leave a comment