ਜੋਗਾ-ਬੀਤੇ ਦਿਨੀਂ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨੇ ਬੀ.ਐੱਸ.ਸੀ ਭਾਗ ਪਹਿਲਾ ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚੋਂ ਮਾਈ ਭਾਗੋ ਡਿਗਰੀ ਕਾਲਜ, ਰੱਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਸੰਸਥਾ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਜੋ ਵਿਦਿਆਰਥੀਆਂ ਸਖ਼ਤ ਮਿਹਨਤ ਕਰਦੇ ਹਨ, ਉਨ੍ਹਾਂ ਦਾ ਭਵਿੱਖ ਹਮੇਸ਼ਾਂ ਹੀ ਸੁਨਿਹਰਾ ਹੁੰਦਾ ਹੈ ਅਤੇ ਅਜਿਹੇ ਯਤਨ ਲਗਾਤਾਰ ਕਰਦੇ ਰਹਿਣਾ ਹੀ ਵਿਦਿਆਰਥੀ ਦਾ ਮੁੱਖ ਮਕਸਦ ਹੋਣਾ ਚਾਹੀਦਾ ਹੈ।ਇਸ ਮੌਕੇ ਸਹਾਇਕ ਪ੍ਰੋਫੈਸਰ ਸੁਖਬੀਰ ਕੌਰ ਨੇ ਦੱਸਿਆ ਕਿ ਅਮਨਦੀਪ ਕੌਰ ਸਪੁੱਤਰ ੍ਰਰਣਜੀਤ ਸਿੰਘ ਨੇ 79 ਪ੍ਰਤੀਸ਼ਤ ਅੰਕ, ਪਰਾਕਸ਼ੀ ਸਪੁੱਤਰੀ ਸ੍ਰੀ ਮਨੀਸ਼ ਕੁਮਾਰ ਨੇ 78.7 ਪ੍ਰਤੀਸ਼ਤ ਅੰਕ ਤੇ ਰਮਨਦੀਪ ਸਿੰਘ ਸਪੁੱਤਰ ਸ੍ਰ. ਬਲਜਿੰਦਰ ਸਿੰਘ ਨੇ 73 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸੰਸਥਾ ਦੇ ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸ਼ੁਭ-ਇਛਾਵਾਂ ਦਿੱਤੀਆਂ ਅਤੇ ਭਵਿੱਖ ਵਿਚ ਹੋਰ ਸਖ਼ਤ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਸੰਸਥਾ ਦੇ ਚੇਅਰਪਰਸਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਸ੍ਰ. ਕੁਲਦੀਪ ਸਿੰਘ ਖਿਆਲਾ, ਸਕੱਤਰ ਸ੍ਰ. ਮਨਜੀਤ ਸਿੰਘ ਤੇ ਉੱਪ-ਚੇਅਰਪਰਸਨ ਸ੍ਰ. ਪਰਮਜੀਤ ਸਿੰਘ ਬੁਰਜ ਹਰੀ ਨੇ ਵੱਖ ਵੱਖ ਸਥਾਨ ਅਤੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਵਿਸ਼ੇਸ਼ ਮੌਕੇ ਸਹਾਇਕ ਪ੍ਰੋਫੈਸਰ ਰਾਜਵਿੰਦਰ ਸਿੰਘ, ਗੁਰਵਿੰਦਰ ਸਿੰਘ, ਅਮਨਦੀਪ ਕੌਰ ਅਤੇ ਸਮੂਹ ਸਟਾਫ਼ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ।