31 ਦਸੰਬਰ (ਗਗਨਦੀਪ ਸਿੰਘ) ਫੂਲ ਟਾਊਨ: ਬੀਤੇ ਦਿਨੀਂ ਮਾਨਵ ਸਹਾਰਾ ਕਲੱਬ ਰਜਿ: ਫੂਲ ਟਾਊਨ ਦੀ ਮਹੀਨਾਵਾਰੀ ਮੀਟਿੰਗ ਪ੍ਰਧਾਨ ਪਲਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਅਹਿਮ ਵਿਚਾਰਾਂ ਕਰਦਿਆਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਸਮੇਤ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦਿਆਂ ਸਮੁੱਚੇ ਕਲੱਬ ਮੈਂਬਰਾਂ ਅਤੇ ਅਹੁਦੇਦਾਰਾਂ ਵੱਲੋਂ ਸਿਜਦਾ ਕੀਤਾ ਗਿਆ ਅਤੇ ਨਵੇਂ ਸਾਲ ਦੀਆਂ ਸਮੁੱਚੀ ਲੋਕਾਈ ਨੂੰ ਮੁਬਾਰਕਾਂ ਦਿੰਦਿਆਂ ਸਭ ਦੀ ਸਿਹਤਯਾਬੀ ਅਤੇ ਖੁਸ਼ੀਆਂ ਲਈ ਕਾਮਨਾ ਕੀਤੀ। ਮੀਟਿੰਗ ਦੌਰਾਨ ਕਲੱਬ ਵੱਲੋਂ ਇਲਾਕੇ ਨੂੰ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਉੱਤੇ ਮੁੜ ਵਿਚਾਰਾਂ ਹੋਈਆਂ ਅਤੇ ਕੁਝ ਨਵੇਂ ਸੁਝਾਅ ਵੀ ਹਾਜ਼ਰ ਮੈਂਬਰਾਂ ਵੱਲੋਂ ਦਿੱਤੇ ਗਏ। ਕਲੱਬ ਨੂੰ ਹੋਰ ਬਿਹਤਰ ਅਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਕਲੱਬ ਦੇ ਬਜਟ ਨੂੰ ਮਜ਼ਬੂਤ ਕਰਨ ਉੱਤੇ ਵੀ ਅਹਿਮ ਗੱਲਬਾਤ ਕੀਤੀ ਗਈ ਅਤੇ ਮਾਨਵ ਸੇਵਾ ਬਲੱਡ ਡੌਨਰ ਸੁਸਾਇਟੀ ਰਜਿ: ਫੂਲ ਟਾਊਨ ਵੱਲੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 04 ਜਨਵਰੀ 2024 ਨੂੰ ਲਗਾਏ ਜਾ ਰਹੇ ਸਲਾਨਾ ਵਿਸ਼ਾਲ ਖ਼ੂਨਦਾਨ ਕੈਂਪ ਮੌਕੇ ਕਲੱਬ ਦੇ ਪ੍ਰਧਾਨ ਪਲਵਿੰਦਰ ਸਿੰਘ ਵੱਲੋਂ ਮਾਨਵ ਸਹਾਰਾ ਕਲੱਬ ਦੇ ਮੈਂਬਰਾਂ ਨੂੰ ਵੱਧ ਚੜ੍ਹਕੇ ਸਹਿਯੋਗ ਕਰਨ ਲਈ ਕਿਹਾ। ਅੰਤ ਵਿੱਚ ਪ੍ਰਧਾਨ ਵੱਲੋਂ ਸਭ ਹਾਜ਼ਰ ਅਹੁਦੇਦਾਰਾਂ ਅਤੇ ਮੈਂਬਰ ਸਹਿਬਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।