ਮਾਨਸਾ : 3 ਮਾਰਚ
ਮਾਨਸਾ ਦੇ ਬੱਸ ਅੱਡੇ ਤੋਂ ਗੁਰਸਿੱਖ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ਨੂੰ ਪੁਲਸ ਨੇ ਹੱਲ ਕਰ ਲਿਆ ਹੈ। ਇਸ ਵਾਰਦਾਤ ਵਿਚ ਪੁਲਸ ਨੇ ਬੱਚੇ ਦੀ ਮਾਂ ਵੀਰਪਾਲ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵੀਰਪਾਲ ਕੌਰ ਨੇ ਆਪਣਾ ਗੁਨਾਹ ਵੀ ਕਬੂਲ ਕਰ ਲਿਆ ਹੈ। ਮ੍ਰਿਤਕ ਬੱਚੇ ਦੀ ਪਛਾਣ ਅਗਮਜੋਤ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਆਪਣੀ ਭਰਜਾਈ ਵੱਲੋਂ ਬੱਚੇ ਦਾ ਕਤਲ ਕਰਨ ਬਾਰੇ ਪੁਲਸ ਕੋਲ ਸ਼ੱਕ ਪ੍ਰਗਟ ਕੀਤਾ ਸੀ। ਇਸ ਤੋਂ ਬਾਅਦ ਪੁਲਸ ਨੇ ਵੀਰਪਾਲ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ।