ਬਰਨਾਲਾ, ਦੇਸ ਪੰਜਾਬ ਬਿਊਰੋ 22 ਮਈ: ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿੱਚ ਮਿਤੀ 29.07.2024 ਤੋਂ ਮਿਤੀ 03.08.2024 ਤੱਕ ਸਪੈਸ਼ਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵੱਖ—ਵੱਖ ਕੈਟਾਗਰੀਆਂ ਜਿਵੇਂ ਕਿ ਲੇਬਰ ਨਾਲ ਸਬੰਧਤ ਮਾਮਲੇ, ਚੈੱਕ ਨਾਲ ਸਬੰਧਤ ਮਾਮਲੇ (138 ਐੱਨ.ਆਈ.ਐਕਟ), ਐਕਸੀਡੈਂਟ ਕਲੇਮ ਕੇਸ (ਮੋਟਰ ਐਕਸੀਡੈਂਟ ਕਲੇਮ), ਹੋਰ ਮੁਆਵਜ਼ੇ ਦੇ ਮਾਮਲੇ, ਪਰਿਵਾਰਿਕ ਕਾਨੂੰਨੀ ਦੇ ਮਾਮਲੇ, ਸਰਵਿਸਜ਼ ਸਬੰਧੀ ਮਾਮਲੇ, ਰੈਂਟ ਸਬੰਧੀ ਮਾਮਲੇ, ਅਕਾਦਮਿਕ ਮਾਮਲੇ, ਮੈਨਟੇਨੈਂਸ ਨਾਲ ਸਬੰਧਤ ਮੁੱਦੇ, ਮੌਰਟਗੇਜ ਨਾਲ ਸਬੰਧਤ ਮਾਮਲੇ, ਖਪਤਕਾਰ ਸੁਰੱਖਿਆ ਦੇ ਮਾਮਲੇ, ਤਬਾਦਲਾ ਪਟੀਸ਼ਨਾ (ਦੀਵਾਨੀ ਅਤੇ ਫੌਜ਼ਦਾਰੀ), ਰਕਮ ਵਸੂਲੀ ਸਬੰਧੀ ਮਾਮਲੇ, ਕਰਿਮੀਨਲ ਕੰਪਾਊਂਡੇਬਲ ਮਾਮਲੇ, ਜ਼ਮੀਨੀ ਵਿਵਾਦਾਂ ਨਾਲ ਸਬੰਧਤ ਮਾਮਲੇ ਅਤੇ ਹੋਰ ਸਿਵਲ ਮਾਮਲੇ ਦਾ ਆਪਸੀ ਰਜਾਮੰਦੀ ਨਾਲ ਫੈਸਲਾ ਕਰਵਾਇਆ ਜਾਵੇਗਾ। ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਆਮ ਪਬਲਿਕ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਤੁਹਾਡਾ ਕੇਸ ਸੁਪਰੀਮ ਕੋਰਟ ਵਿੱਚ ਲੰਬਿਤ ਹੈ ਅਤੇ ਤੁਸੀਂ ਦੂਜੀ ਧਿਰ ਨਾਲ ਸਮਝੌਤੇ ਉਪਰੰਤ ਸੁਪਰੀਮ ਕੋਰਟ ਵਿੱਚ ਲੱਗਣ ਵਾਲੀ ਸਪੈਸ਼ਲ ਲੋਕ ਅਦਾਲਤ ਰਾਹੀਂ ਆਪਣੇ ਕੇਸਾਂ ਦਾ ਨਿਪਟਾਰਾ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿੱਚ ਜਲਦੀ ਤੋਂ ਜਲਦੀ (ਪਰ ਮਿਤੀ 28.07.2024 ਤੋਂ ਬਾਅਦ ਨਹੀਂ), ਕਿਸੇ ਵੀ ਕੰਮ ਕਾਜ ਵਾਲੇ ਦਿਨ ਸੰਪਰਕ ਕਰਕੇ ਆਪਣੇ ਕੇਸ ਦਾ ਨਿਪਟਾਰਾ ਕਰਵਾ ਸਕਦੇ ਹੋ। ਅੰਤ ਵਿੱਚ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਿਖੇ ਲਗਾਈ ਜਾਣ ਵਾਲੀ ਸਪੈਸ਼ਲ ਲੋਕ ਅਦਾਲਤ ਸਬੰਧੀ ਕਿਸੇ ਵੀ ਪ੍ਰਕਾਰ ਦੀ ਪੁੱਛਗਿੱਛ ਲਈ ਦਫ਼ਤਰ ਦੇ ਫੋਨ ਨੰ. 01679—243522 ਜਾਂ ਮੋਬਾਇਲ ਨੰ. 85588—09619 ਅਤੇ ਈਮੇਲ ਦlਤ਼।ਲ਼ਗਅ@ਬਚਅਹ਼ਲ।ਪਰਡ।ਜਅ ਰਾਹੀਂ ਸੰਪਰਕ ਕਰ ਸਕਦੇ ਹੋ।