01 ਅਪ੍ਰੈਲ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਉਨ੍ਹਾਂ ਕਿਹਾ ਕਿ ਭਾਰਤ ਵਿਚ ਮਿਲਟਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਮਿਲਟਰੀ ਰੰਗ ਦੀ ਵਰਦੀ ਪਹਿਨੀ ਜਾਂਦੀ ਹੈ ਅਤੇ ਮਿਲਟਰੀ ਰੰਗ ਦੇ ਵਹੀਕਲਾਂ, ਜਿਵੇਂ ਕਿ ਜੀਪਾਂ, ਮੋਟਰਸਾਇਕਲਾਂ, ਟਰੱਕਾਂ ਆਦਿ ਦੀ ਵਰਤੋਂ ਕੀਤੀ ਜਾਂਦੀ ਹੈ। ਪ੍ਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿੱਚ ਰੁਕਾਵਟ ਪੈਦਾ ਕਰਕੇ, ਮਨੁੱਖੀ ਜੀਵਨ ਹੋਂਦ ਨੂੰ ਖਤਰਾ ਪੈਦਾ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਇਸ ਲਈ ਮੈਨੂੰ ਯਕੀਨ ਹੋ ਚੁੱਕਾ ਹੈ ਕਿ ਇਸ ਨਾਲ ਹੁੰਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਤੁਰੰਤ ਆਮ ਲੋਕਾਂ ਨੂੰ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਵਰਤੋਂ ਕਰਨ ਅਤੇ ਵੇਚਣ ’ਤੇ ਰੋਕ ਲਗਾਉਣੀ ਲਾਜ਼ਮੀ ਹੈ।
ਇਹ ਹੁਕਮ 31 ਮਈ 2024 ਤੱਕ ਲਾਗੂ ਰਹੇਗਾ।