*ਵਿਦਿਆਰਥੀਆਂ ਨੂੰ ਮੁੱਢਲੀਆਂ ਕਿਰਿਆਵਾਂ ਦੇ ਸਮੱਰਥ ਬਣਾਉਣ ਲਈ ਵਿਸ਼ੇਸ਼ ਤੌਰ ਤੇ ਸਿਖਲਾਈ ਦਿੱਤੀ ਜਾਵੇਗੀ-ਇਕਬਾਲ ਸਿੰਘ ਬੁੱਟਰ
*ਟੀਚਰਜ਼ ਹੋਮ ਵਿਖੇ ਮਿਸ਼ਨ ਸਮੱਰਥ ਤਹਿਤ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ
20 ਮਾਰਚ (ਭੁਪਿੰਦਰ ਸਿੰਘ ਤੱਗੜ) ਬਠਿੰਡਾ: ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਬਠਿੰਡਾ ਜ਼ਿਲ੍ਹੇ ਵਿੱਚ ਮਿਸ਼ਨ ਸਮੱਰਥ ਤਹਿਤ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਟੀਚਰਜ਼ ਹੋਮ ਵਿਖੇ ਕੀਤਾ ਗਿਆ।ਇਸ ਵਰਕਸ਼ਾਪ ਵਿੱਚ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਮੁਖੀਆਂ ਨੇ ਭਾਗ ਲਿਆ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਰੋਜ ਰਾਣੀ ਨੇ ਬੋਲਦਿਆਂ ਕਿਹਾ ਕਿ ਮਿਸ਼ਨ ਸਮੱਰਥ ਦੀ ਸਫਲਤਾ ਲਈ ਅਧਿਆਪਕਾਂ ਦੇ ਨਾਲ ਨਾਲ ਸਕੂਲ ਮੁਖੀਆਂ ਨੂੰ ਵੀ ਟ੍ਰੇਨਿੰਗ ਦੇਣੀ ਜਰੂਰੀ ਹੈ। ਉਹਨਾਂ ਉਮੀਦ ਜਤਾਈ ਕਿ ਮਿਸ਼ਨ ਸਮਰੱਥ ਵਿਦਿਆਰਥੀਆਂ ਦੇ ਵਿੱਦਿਅਕ ਪੱਖ ਵਿੱਚ ਗੁਣਵੱਤਾ ਭਰਪੂਰ ਵਾਧਾ ਕਰੇਗਾ।
ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਨੇ ਬੋਲਦਿਆਂ ਕਿਹਾ ਕਿ ਇਸ ਵਰਕਸ਼ਾਪ ਦਾ ਮਕਸਦ ਬੱਚਿਆਂ ਨੂੰ ਮਿਸ਼ਨ ਸਮਰੱਥ ਤਹਿਤ ਵਿਸ਼ਾ ਗਣਿਤ ਪੰਜਾਬੀ ਅੰਗਰੇਜ਼ੀ ਦੀਆਂ ਮੁੱਢਲੀਆਂ ਕੁਸ਼ਲਤਾਵਾਂ ਵਿੱਚ ਸਮਰੱਥ ਬਣਾਉਣ ਦੇ ਲਈ ਵੱਖ ਗਤੀਵਿਧੀਆਂ ਤੋਂ ਇਲਾਵਾ ਪ੍ਰੋਜੈਕਟ ਮਿਸ਼ਨ ਸਮੱਰਥ ਦੇ ਟੀਚਿਆਂ ਤੇ ਉਹਨਾਂ ਨੂੰ ਪੂਰਾ ਕਰਨ ਦੇ ਨਾਂ ਨਾਲ ਨਾਲ ਵਿਦਿਆਰਥੀਆਂ ਨੂੰ ਮੁੱਢਲੀਆਂ ਕਿਰਿਆਵਾਂ ਦੇ ਸਮੱਰਥ ਬਣਾਉਣ ਲਈ ਵਿਸ਼ੇਸ਼ ਤੌਰ ਤੇ ਸਿਖਲਾਈ ਦਿੱਤੀ ਜਾਵੇਗੀ।
ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਬਾਲ ਕ੍ਰਿਸ਼ਨ ਅਗਰਵਾਲ ਨੇ ਦੱਸਿਆ ਕਿ ਮਿਸ਼ਨ ਸਮੱਰਥ ਤਹਿਤ ਪੰਜਾਬੀ, ਅੰਗਰੇਜ਼ੀ ਅਤੇ ਗਣਿਤ ਵਿਸ਼ਿਆਂ ਵਿੱਚ ਕਮਜ਼ੋਰ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇ ਕੇ ਹੇਠਲੇ ਪੱਧਰ ਤੋਂ ਉੱਪਰ ਚੁੱਕਿਆ ਜਾਵੇਗਾ।
ਇਸ ਮੋਕੇ ਹੋਰਨਾਂ ਤੋ ਇਲਾਵਾ ਮਨਜੀਤ ਸਿੰਘ ਸਟੇਟ ਰਿਸੋਰਸ ਪਰਸਨ, ਸੁਨੀਲ ਕੁਮਾਰ, ਸੁਖਪ੍ਰੀਤ ਸਿੰਘ ਅਤੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ, ਮੁੱਖ ਅਧਿਆਪਕ ਅਤੇ ਸਕੂਲ ਮੁਖੀ ਹਾਜ਼ਰ ਸਨ।