3 ਜਨਵਰੀ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਦਰਸ਼ਨਾਂ ਤਹਿਤ ਸ਼ਰਧਾਲੂਆਂ ਦੀ ਇੱਕ ਬੱਸ ਭੁੱਚੋ ਮੰਡੀ ਤੋਂ 7 ਜਨਵਰੀ ਨੂੰ ਸਵੇਰੇ ਰਵਾਨਾ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਰਧਾਲੂਆਂ ਦੀ ਇਹ ਬੱਸ ਮਾਤਾ ਨੈਣਾ ਦੇਵੀ, ਸ਼੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ, ਮਾਤਾ ਜਵਾਲਾ ਜੀ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ।
ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇਹ ਵੀ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਠਹਿਰਾਓ ਦਾ ਪ੍ਰਬੰਧ ਕੀਤਾ ਗਿਆ ਹੈ।