4 ਮਾਰਚ (ਗਗਨਦੀਪ ਸਿੰਘ) ਬਠਿੰਡਾ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਅਧੀਨ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਕਰਵਾਏ ਜਾ ਰਹੇ ਦਰਸ਼ਨਾਂ ਤਹਿਤ ਸ਼ਰਧਾਲੂਆਂ ਦੀ ਇੱਕ ਬੱਸ ਰਾਮਪੁਰਾ ਫੂਲ ਤੋਂ 6 ਮਾਰਚ ਨੂੰ ਰਵਾਨਾ ਹੋਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਇਹ ਬੱਸ ਸਾਲਾਸਰ ਧਾਮ ਅਤੇ ਖਾਟੂ ਸ਼ਾਮ ਧਾਮ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਸਾਲਾਸਰ ਧਾਮ ਵਿਖੇ ਠਹਿਰਾਓ ਦਾ ਪ੍ਰਬੰਧ ਕੀਤਾ ਗਿਆ ਹੈ।