*ਪੰਜਾਬ ਨੂੰ ਰੰਗਲਾ ਬਣਾਉਣ ਦੀਆਂ ਕੋਸ਼ਿਸ਼ਾਂ ਦਾ ਅਸਰ ਦਿਸਣਾ ਸ਼ੁਰੂ ਹੋਇਆ
ਚੰਡੀਗੜ੍ਹ, 9 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਅੰਤਰ-ਯੂਨੀਵਰਸਿਟੀ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਸਰਵੋਤਮ ਪ੍ਰਦਰਸ਼ਨ ਲਈ ਮੌਲਾਨਾ ਅਬੁਲ ਕਲਾਮ ਆਜ਼ਾਦ (ਮਾਕਾ) ਟਰਾਫੀ ਜਿੱਤਣ ਲਈ ਵਧਾਈ ਦਿੱਤੀ।
ਆਪਣੇ ਵਧਾਈ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ, ਇਸ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਰਿਕਾਰਡ 25ਵੀਂ ਵਾਰ ਇਹ ਟਰਾਫੀ ਜਿੱਤ ਕੇ ਪੰਜਾਬ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਸੂਬੇ ਦੇ ਉੱਭਰਦੇ ਖਿਡਾਰੀਆਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣ ਲਈ ਮੌਜੂਦਾ ਬੁਨਿਆਦੀ ਢਾਂਚੇ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਮੁਤਾਬਕ ਅੱਪਗ੍ਰੇਡ ਕਰਨ ਅਤੇ ਨਵੇਂ ਢਾਂਚੇ ਨੂੰ ਜੋੜ ਕੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਖਿਡਾਰੀਆਂ ਨੇ ਹਾਲ ਹੀ ਵਿੱਚ ਹੋਈਆਂ ਏਸ਼ਿਆਈ ਖੇਡਾਂ ਵਿੱਚ ਰਿਕਾਰਡ ਤਗਮੇ ਜਿੱਤੇ ਹਨ।