ਵਿਸ਼ਵ ਓਰਲ ਹੈਲਥ ਵਿਸ਼ੇ ‘ਤੇ ਜ਼ਿਲ੍ਹੇ ‘ਚ ਕਰਵਾਈਆਂ ਜਾ ਰਹੀਆਂ ਹਨ ਜਾਗਰੂਕਤਾ ਗਤੀਵਿਧੀਆਂ: ਸਿਵਲ ਸਰਜਨ ਬਰਨਾਲਾ
20 ਮਾਰਚ (ਗਗਨਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹੇ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਓਰਲ ਹੈਲਥ ਦਿਵਸ ਜਾਗਰੂਕਤਾ ਅਤੇ ਚੈੱਕਅੱਪ ਕਰਕੇ ਮਨਾਇਆ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ।
ਸੀਨੀਅਰ ਮੈਡੀਕਲ ਅਫ਼ਸਰ ਬਰਨਾਲਾ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਵਲ ਹਸਪਤਾਲ ਬਰਨਾਲਾ ਦੇ ਦੰਦਾਂ ਦੀ ਮਾਹਿਰ ਡਾਕਟਰੀ ਟੀਮ ਵੱਲੋਂ ਚੈਕਅੱਪ ਕੀਤਾ ਜਾ ਰਿਹਾ ਅਤੇ ਜਾਗਰੂਕਤਾ ਗਤੀਵਿਧੀਆਂ ਕਰਕੇ ਲੋਕਾਂ ਨੂੰ ਦੰਦਾਂ ਦੀ ਸਾਂਭ-ਸੰਭਾਲ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਸਿਹਤਮੰਦ ਜਿੰਦਗੀ ਲਈ ਮੂੰਹ ਦੀ ਤੰਦਰੁਸਤੀ ਜਰੂਰੀ ਹੈ।
ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਵੰਦਨਾ ਭਾਂਵਰੀ ਨੇ ਦੱਸਿਆ ਕਿ ਦੰਦਾਂ ਦੀ ਕਿਸੇ ਵੀ ਪ੍ਰਕਾਰ ਦੀ ਤਕਲੀਫ ਹੋਵੇ ਜਾਂ ਹਰ ਛੇ ਮਹੀਨੇ ਬਾਅਦ ਆਪਣਾ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ। ਜ਼ਿਲ੍ਹਾ ਬਰਨਾਲਾ ਦੇ ਸਬ ਡਵੀਜਨਲ ਹਸਪਤਾਲ ਤਪਾ ਵਿਖੇ ਡਾ. ਗੁਰਪ੍ਰੀਤ ਕੌਰ, ਸੀ.ਐਚ.ਸੀ. ਮਹਿਲ ਕਲਾਂ ਡਾ.ਅਮ੍ਰਿਤਪਾਲ ਕੌਰ ਅਤੇ ਸੀ.ਐਚ.ਸੀ. ਧਨੌਲਾ ਡਾ. ਦਿਨੇਸ ਜਿੰਦਲ ਦੰਦਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਵੱਲੋਂ ਚੈਕਅੱਪ ਕੀਤਾ ਜਾਂਦਾ ਹੈ। ਕੁੱਝ ਜਰੂਰੀ ਨੁੱਕਤੇ ਜਿਵੇਂ ਹਰ ਰੋਜ ਸਵੇਰੇ ਦੰਦ ਸਾਫ਼ ਕਰਨਾ,ਸੌਣ ਤੋਂ ਪਹਿਲਾਂ ਦੰਦ ਸਾਫ਼ ਕਰਨਾ,ਤਿੰਨ ਮਹੀਨੇ ਬਾਅਦ ਬਰੱਸ਼ ਜ਼ਰੂਰ ਬਦਲਣਾ ਚਾਹੀਦਾ ਹੈ, ਦੰਦਾਂ ਨੂੰ 2-3 ਮਿੰਟ ਲਈ ਬਰੱਸ਼ ਜ਼ਰੂਰ ਕਰੋ।
ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ ਨੇ ਦੱਸਿਆ ਕਿ ਦੰਦਾਂ ਦੀ ਤੰਦਰੁਸਤੀ ਲਈ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਭੋਜਨ ਵਿੱਚ ਮਿੱਠੀਆਂ ਤੇ ਦੰਦਾਂ ਨੂੰ ਚਿਪਕਣ ਵਾਲੀਆਂ ਟਾਫੀ ਚਾਕਲੇਟ ਨਹੀਂ ਖਾਣੇ ਚਾਹੀਦੇ,ਸਖਤ ਖਾਣ ਵਾਲੀਆਂ ਚੀਜਾਂ ਦੰਦਾਂ ਨਾਲ ਨਹੀਂ ਤੋੜਨੀਆਂ ਚਾਹੀਦੀਆਂ। ਵਿਟਾਮਿਨ ਅਤੇ ਖਣਿਜ ਪਦਾਰਥਾਂ ਨਾਲ ਭਰਪੂਰ ਸੰਤੁਲਿਤ ਭੋਜਣ ਲੈਣਾ ਚਾਹੀਦਾ ਹੈ। ਇਸ ਸਮੇਂ ਡਾ. ਰਾਜ ਕੁਮਾਰ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਕਰਮਚਾਰੀ ਅਤੇ ਹੋਰ ਲੋਕ ਹਾਜਰ ਸਨ।