07 ਅਪ੍ਰੈਲ (ਨਾਨਕ ਸਿੰਘ ਖੁਰਮੀ) ਮਾਨਸਾ: ਮੈਡੀਕਲ ਪੈ੍ਕਟੀਸ਼ਨਰਜ਼ ਐਸੋਸੀਏਸਨ ਪੰਜਾਬ ਜ਼ਿਲ੍ਹਾ ਇਕਾਈ ਮਾਨਸਾ ਦੀ ਵਿਸ਼ੇਸ਼ ਮੀਟਿੰਗ ਅਮਰ ਰਿਜੋਰਟ ਮਾਨਸਾ ਵਿਖੇ ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸਮੂਹ ਬਲਾਕ ਆਗੂਆਂ ਸਮੇਤ ਜ਼ਿਲ੍ਹਾ ਆਗੂਆਂ ਨੇ ਵੱਲੋਂ ਸਮੂਲੀਅਤ ਕੀਤੀ ਅਤੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ, ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ ਸਕੱਤਰ ਸਿਮਰਜੀਤ ਸਿੰਘ ਗਾਗੋਵਾਲ ਅਤੇ ਵਿੱਤ ਸਕੱਤਰ ਅਮਰੀਕ ਸਿੰਘ ਮਾਖਾ , ਪ੍ਰੈਸ ਸਕੱਤਰ ਮੈਂਗਲ ਸਿੰਘ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਸ਼ੁਰੂਆਤ ਪਿਛਲੇ ਸਮੇਂ ਦੌਰਾਨ ਵਿਛੋੜਾ ਦੇ ਗਏ ਸਾਥੀਆਂ ਨੂੰ ਦੋ ਮਿੰਟ ਦਾ ਮੋਨ ਅਤੇ ਸ਼ਰਧਾਂਜਲੀ ਅਰਪਿਤ ਕਰਕੇ ਕੀਤੀ ਗਈ। ਮੀਟਿੰਗ ਦੌਰਾਨ ਸ਼ਾਮਲ ਆਗੂਆਂ ਨੇ ਜਥੇਬੰਦਕ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕਰਦਿਆਂ ਸਵੈ ਪੜਚੋਲ ਤੇ ਜ਼ੋਰ ਦਿੱਤਾ ਅਤੇ ਸਾਫ ਸੁਥਰੀਆਂ ਸਿਹਤ ਸੇਵਾਵਾਂ ਦੇਣ ਦੇ ਨਾਲ ਨਾਲ ਨਸ਼ਿਆਂ ਅਤੇ ਭਰੂਣ ਹੱਤਿਆ ਵਰਗੀਆਂ ਸਮਾਜਿਕ ਕੁਰੀਤੀਆਂ ਸਬੰਧੀ ਜਨ ਜਾਗ੍ਰਤੀ ਦੇਣ ਦੀ ਪਿਰਤ ਨੂੰ ਹੋਰ ਵੀ ਤਨਦੇਹੀ ਨਾਲ ਕਰਨ ਦਾ ਸੱਦਾ ਦਿੰਦਿਆਂ ਅਜੋਕੇ ਸਮੇਂ ਦੀ ਲੋੜ ਲੋਕ ਹਿਤਾਂ ਲਈ ਲੜਨ ਵਾਲੀਆਂ ਜਥੇਬੰਦੀਆਂ ਨਾਲ ਭਰਾਤਰੀ ਸਾਂਝ ਨੂੰ ਹੋਰ ਪਕੇਰਾ ਕਰਨ ਅਤੇ ਸਾਂਝੇ ਪ੍ਰੋਗਰਾਮਾਂ ਵਿੱਚ ਵੀ ਕਦਮ ਨਾਲ ਕਦਮ ਮਿਲਾ ਕੇ ਚੱਲਣ ਦੀ ਲੋੜ ਤੇ ਵੀ ਜੋਰ ਦਿੱਤਾ । ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਤਾਰਾ ਚੰਦ ਭਾਵਾ ਨੇ ਸੂਬਾ ਕਮੇਟੀ ਦੀ ਰਿਪੋਰਟ ਪੇਸ਼ ਕੀਤੀ ਅਤੇ ਹਾਜ਼ਰ ਸਾਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਆਗੂਆਂ ਨੇ ਕਿਹਾ ਕਿ ਵੋਟਾਂ ਮੰਗਣ ਵਾਲੀਆਂ ਸਾਰੀਆਂ ਧਿਰਾਂ ਨੂੰ ਆਪਣੀਆਂ ਮੰਗਾਂ,ਸਿਹਤ , ਸਿੱਖਿਆ ਅਤੇ ਰੁਜ਼ਗਾਰ ਸਬੰਧੀ ਨੀਤੀਆਂ ਬਾਰੇ ਸਵਾਲ ਪੁੱਛੇ ਜਾਣ। ਇਸ ਤੋਂ ਇਲਾਵਾ ਸੂਬਾ ਇਜ਼ਲਾਸ ਸਬੰਧੀ ਜਾਣਕਾਰੀ ਦਿੰਦਿਆਂ ਰੀਵਿਊ ਰਿਪੋਰਟ ਸਾਂਝੀ ਕਰਦਿਆਂ ਜਲਦੀ ਪ੍ਰਤੀਕਰਮ ਕਰਨ ਲਈ ਪ੍ਰੇਰਿਆ। ਜ਼ਿਲ੍ਹਾ ਪ੍ਰਧਾਨ ਸੱਤਪਾਲ ਰਿਸ਼ੀ ਅਤੇ ਚੇਅਰਮੈਨ ਰਘਵੀਰ ਚੰਦ ਸ਼ਰਮਾ ਸਕੱਤਰ ਸਿਮਰਜੀਤ ਗਾਗੋਵਾਲ ਨੇ ਪਿਛਲੇ ਦਿਨੀਂ ਆਈਆਂ ਕੁਝ ਸਮੱਸਿਆਵਾਂ ਬਾਰੇ ਬੋਲਦਿਆਂ ਦੱਸਿਆ ਕਿ ਜੱਥੇਬੰਦਕ ਤਰੀਕੇ ਨਾਲ ਹੱਲ ਕੀਤਾ ਗਿਆ। ਬੁਲਾਰਿਆਂ ਨੇ ਸੰਬੋਧਨ ਕਰਦਿਆਂ ਸਪਸ਼ਟ ਕੀਤਾ ਕਿ ਜਥੇਬੰਦੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ/ਧਿਰ ਨਾਲ ਕੋਈ ਸਬੰਧ ਨਹੀਂ ਹੈ ਸਗੋਂ ਹਮੇਸ਼ਾ ਹੀ ਜਨਤਕ ਜਮਹੂਰੀ ਜਥੇਬੰਦੀਆਂ ਦੀ ਹਾਮੀ ਰਹੀ ਹੈ । ਬਲਾਕ ਮਾਨਸਾ ਦੇ ਪ੍ਰਧਾਨ ਪ੍ਰੇਮ ਗਰਗ, ਬਰੇਟਾ ਦੇ ਪ੍ਰਧਾਨ ਪ੍ਰੇਮ ਸਿੰਘ ਕਿਸ਼ਨਗੜ੍ਹ , ਬੁਢਲਾਡਾ ਦੇ ਗੁਰਜੀਤ ਸਿੰਘ ਬਰੇ, ਬੋਹਾ ਦੇ ਪ੍ਰਧਾਨ ਸੁਖਪਾਲ ਸਿੰਘ , ਜੋਗਾ ਦੇ ਪ੍ਰਧਾਨ ਗੁਰਬਿੰਦਰ ਸਿੰਘ , ਸਰਦੂਲਗੜ੍ਹ ਦੇ ਪ੍ਰਧਾਨ ਦੀਪਕ ਬਜਾਜ, ਭੀਖੀ ਦੇ ਪ੍ਰਧਾਨ ਸਤਵੰਤ ਸਿੰਘ ਮੋਹਰ ਸਿੰਘ ਵਾਲਾ, ਝੁਨੀਰ ਦੇ ਕੈਸ਼ੀਅਰ ਰਾਜ਼ ਸਿੰਘ ਨੇ ਪੰਜਾਬ ਸਰਕਾਰ ਤੋਂ ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਕਰਨ ਦੀ ਪੁਰਜ਼ੋਰ ਮੰਗ ਕੀਤੀ। ਇਸ ਸਮੇਂ ਬਲਾਕ ਆਗੂਆਂ ਜਗਸੀਰ ਸਿੰਘ ਭੈਣੀ ਬਾਘਾ, ਬਿੰਟੂ ਸ਼ਰਮਾ ਬਰੇਟਾ, ਨਾਇਬ ਸਿੰਘ ਆਹਮਦਪੁਰ , ਲਾਭ ਸਿੰਘ ਮਾਨਸਾ, ਕਰਨ ਝੰਡਾ ਖੁਰਦ , ਪਾਲ ਸਿੰਘ ਦਲੇਲ ਸਿੰਘ ਵਾਲਾ, ਮਨਜੀਤ ਸਿੰਘ ਚਹਿਲ , ਬੂਟਾ ਸਿੰਘ ਦਾਤੇਵਾਸ, ਹਰਬੰਸ ਸਿੰਘ ਮਹਿਮੜਾ ਆਦਿ ਆਗੂ ਵੀ ਹਾਜ਼ਰ ਸਨ।