13 ਅਗਸਤ (ਨਾਨਕ ਸਿੰਘ ਖੁਰਮੀ) ਪੰਜਾਬ: ਮੈਡੀਕਲ ਪ੍ਰੈਕਟੀਸ਼ਨਰਜ਼ ਅਸੋਸੀਏਸ਼ਨ ਪੰਜਾਬ ਰਜਿ: 295 ਦੀ ਕੋਰ ਕਮੇਟੀ ਦੀ ਮੀਟਿੰਗ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਨੇ ਦੱਸਿਆ ਕਿ ਉਹਨਾਂ ਦੀ ਪ੍ਰਧਾਨਗੀ ਹੇਠ ਮਹਿਲ ਕਲਾਂ ਵਿਖੇ ਹੋਈ। ਜਿਸ ਵਿੱਚ ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ, ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ ਅਤੇ ਸੂਬਾ ਕੈਸ਼ੀਅਰ ਐਚ ਐਸ ਰਾਣੂ ਆਦਿ ਨੇ ਵੀ ਸ਼ੂਲੀਅਤ ਕੀਤੀ । ਮੀਟਿੰਗ ਦੀ ਸੁਰੂਆਤ ਸਮੇਂ ਮਹਿਲ ਕਲਾਂ ਦੀ ਵਿਦਿਆਰਥਣ ਸ਼ਹੀਦ ਬੀਬੀ ਕਿਰਨਜੀਤ ਕੌਰ ਨੂੰ ਮੋਨ ਧਾਰ ਕੇ ਸਰਧਾਂਜਲੀ ਭੇਂਟ ਕੀਤੀ ਗਈ। ਮੀਟਿੰਗ ਦੌਰਾਨ ਸੂਬਾ ਇਜ਼ਲਾਸ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮਾਨਯੋਗ ਸੁਪਰੀਮ ਕੋਰਟ ਵੱਲੋਂ ਐਸ ਸੀ ਅਤੇ ਐਸ ਟੀ ਭਾਈਚਾਰੇ ਦੇ ਰਿਜ਼ਰਵੇਸ਼ਨ ਸਬੰਧੀ ਲਏ ਗਏ ਫੈਸਲੇ ਦੇ ਵਿਰੋਧ ‘ਚ ਵੱਖ ਵੱਖ ਦਲਿਤ ਜਥੇਬੰਦੀਆਂ ਵੱਲੋਂ 21 ਅਗਸਤ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸਨੂੰ ਮੁੱਖ ਰੱਖਦੇ ਹੋਏ ਫੈਸਲਾ ਕੀਤਾ ਗਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦਾ ਸੂਬਾ ਇਜਲਾਸ 21 ਦੀ ਬਜਾਏ ਹੁਣ 29 ਅਗਸਤ, ਨੂੰ ਸਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਮੈਮੋਰੀਅਲ ਹਾਲ ਮੋਗਾ ਵਿਖੇ ਹੋਵੇਗਾ । ਉਹਨਾਂ ਸਮੂਹ ਜ਼ਿਲ੍ਹਾ ਕਮੇਟੀਆਂ ਨੂੰ ਅਪੀਲ ਕੀਤੀ ਕਿ ਸੂਬਾ ਇਜਲਾਸ ਸਬੰਧੀ ਰਿਵਿਊ ਰਿਪੋਰਟ ਸਬੰਧੀ ਵਿਚਾਰ ਚਰਚਾ ਕਰਨ ਤਾਂ ਕਿ ਇਜ਼ਲਾਸ ਨੂੰ ਵਧੇਰੇ ਸਾਰਥਿਕ ਤੇ ਸਿੱਖਿਆਦਾਇਕ ਹੋ ਸ਼ਕੇ। ਇੱਕ ਵੱਖਰੇ ਮਤੇ ਰਾਹੀਂ ਬਰਨਾਲਾ ਜ਼ਿਲ੍ਹੇ ਦੇ ਪ੍ਰਧਾਨ ਜੱਗਾ ਸਿੰਘ ਮੌੜ ਦੇ ਜੀਜਾ ਜੀ ਦੀ ਹੋਈ ਬੇਵਕਤੀ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ।