ਕੁੱਲ 83 ਵਿਦਿਆਰਥੀਆਂ ਨੇ ਕਰਵਾਈ ਰਜਿਸਟ੍ਰੇਸ਼ਨ
14 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੜ੍ਹੇ-ਲਿਖੇ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜ੍ਹੀ ਦੇ ਤਹਿਤ ਅੱਜ ਸਥਾਨਕ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਜਿਸਟ੍ਰੇਸ਼ਨ ਕਮ ਕਾਊਂਸਲਿੰਗ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਡੀਸੀ-ਕਮ-ਚੇਅਰਮੈਨ ਡੀ.ਬੀ.ਈ.ਈ. ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ- ਸੀ.ਈ.ਓ., ਡੀ.ਬੀ.ਈ.ਈ. ਮੈਡਮ ਕੰਚਨ ਨੇ ਦੱਸਿਆ ਕਿ ਇਸ ਰਜਿਸਟ੍ਰੇਸ਼ਨ ਕਮ ਕਾਊਂਸਲਿੰਗ ਕੈਂਪ ਵਿੱਚ ਕੁੱਲ 83 ਵਿਦਿਆਰਥੀਆਂ ਵੱਲੋਂ ਮੈਨਓਲ ਰਜਿਸਟ੍ਰੇਸ਼ਨ ਕਰਵਾਈ ਗਈ। ਇਸ ਤੋਂ ਇਲਾਵਾ ਉਕਤ ਵਿਦਿਆਰਥੀਆਂ ਦੀ ਆਨ ਲਾਈਨ ਰਜਿਸਟ੍ਰੇਸ਼ਨ ਪੋਰਟਲ ਪੀ.ਜੀ.ਆਰ.ਕੈਮ. ‘ਤੇ ਵੀ ਕੀਤੀ ਗਈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜਗਾਰ ਅਫਸਰ ਸ਼੍ਰੀ ਗੁਰਤੇਜ ਸਿੰਘ ਨੇ ਦੱਸਿਆ ਕਿ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਪਲੇਸਮੈਂਟ ਲਈ ਵੱਖ-ਵੱਖ ਕੰਪਨੀਆਂ ਦੀ ਜਾਣਕਾਰੀ ਵੀ ਮੁਹੱਈਆ ਕਰਵਾਈ ਗਈ। ਕੈਰੀਅਰ ਕਾਊਂਸਲਰ ਸ਼੍ਰੀ ਵਿਸ਼ਾਲ ਚਾਵਲਾ ਨੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਅਤੇ ਦਫਤਰ ਵੱਲੋਂ ਚਲਾਏ ਜਾ ਰਹੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਬਠਿੰਡਾ ਨੂੰ ਜੁਆਇੰਨ ਕਰਨ ਸਬੰਧੀ ਜਾਗਰੂਕ ਕੀਤਾ ਤਾਂ ਜੋ ਸਮੇਂ-ਸਮੇਂ ‘ਤੇ ਪ੍ਰਾਰਥੀਆਂ ਨੂੰ ਰੋਜਗਾਰ ਸਬੰਧੀ ਜਾਣਕਾਰੀ ਮੁਹੱਈਆ ਹੋ ਸਕੇ।
ਇਸ ਮੌਕੇ ਸਰਕਾਰੀ ਆਈ.ਟੀ.ਆਈ. ਬਠਿੰਡਾ ਤੋਂ ਪ੍ਰਿੰਸੀਪਲ ਸ਼੍ਰੀ ਨਿਰਮਲ ਸਿੰਘ, ਇੰਸਟਰਕਟਰ ਸ਼੍ਰੀ ਗੁਰਪ੍ਰੀਤ ਸਿੰਘ, ਇੰਸਟਰਕਟਰ ਸ਼੍ਰੀ ਗੁਰਮੇਸ਼ਜੀਤ ਸਿੰਘ, ਮੈਡਮ ਪਰਮਜੀਤ ਕੌਰ, ਮੈਡਮ ਸਰਬਜੀਤ ਕੌਰ, ਮੈਡਮ ਮਨਦੀਪ ਕੌਰ, ਸ਼੍ਰੀ ਸੰਦੀਪ ਸਿੰਗਲਾ, ਸ਼੍ਰੀ ਬਲਤੇਜ ਸਿੰਘ, ਸ਼੍ਰੀ ਹਰਪ੍ਰੀਤ ਸਿੰਘ, ਸ਼੍ਰੀ ਵਿਕਰਮ ਆਦੀਵਾਲ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ। 
