ਚੰਡੀਗੜ੍ਹ, 14 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਸਰਕਾਰ ਵੱਲੋਂ ਰਾਜ ਲਾਲੀ ਗਿੱਲ ਦੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਵਜੋਂ ਨਿਯੁਕਤੀ ਕੀਤੀ ਗਈ ਹੈ।
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਪਰਸਨ ਦੀ ਨਿਯੁਕਤੀ ਐਕਟ ਦੀ ਧਾਰਾ-4 ਵਿੱਚ ਸ਼ਾਮਲ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਲਾਗੂ ਹੋਵੇਗੀ।
ਇਸ ਸਬੰਧੀ ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 14 ਮਾਰਚ 2024 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤੀ ਗਈ ਹੈ।