ਖੂਨਦਾਨ ‘ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਸਿਵਲ ਸਰਜਨ ਬਰਨਾਲਾ
18 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਰਾਸਟਰੀ ਯੁਵਾ ਖੂਨਦਾਨ ਦਿਵਸ 12 ਜਨਵਰੀ ਤੋਂ 31 ਜਨਵਰੀ ਤੱਕ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਉਤਸ਼ਹਿਤ ਕੀਤਾ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਵੱਲੋਂ ਕੀਤਾ ਗਿਆ।
ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਸਰਮਾ ਨੇ ਦੱਸਿਆ ਕਿ ਖੂਨ ਦਾਨ ਮਹਾਂ ਦਾਨ ਹੈ । ਖੂਨਦਾਨ ਕਰਕੇ ਅਸੀਂ ਸੜਕੀ ਹਾਦਸੇ, ਐਮਰਜੈਂਸੀ ਸਮੇਂ, ਗੰਭੀਰ ਬਿਮਾਰੀਆਂ, ਗਰਭਵਤੀ ਔਰਤਾਂ ‘ਚ ਜਣੇਪੇ ਸਮੇਂ ਖੂਨ ਦੀ ਘਾਟ ਸਮੇਂ ਕੀਮਤੀ ਜਾਨਾਂ ਬਚਾ ਸਕਦੇ ਹਾਂ। ਉਨ੍ਹਾਂ ਕਿਹਾ ਕਿ ਖੂਨਦਾਨ ਕਰਨ ਵਾਲੀਆਂ ਸੰਸਥਾਵਾਂ ਵੱਲੋਂ ਸਿਹਤ ਵਿਭਾਗ ਨੂੰ ਖੂਨਦਾਨ ਅਤੇ ਸਿਹਤ ਸੇਵਾਵਾਂ ਵਿੱਚ ਦਿੱਤੇ ਜਾ ਰਿਹਾ ਸਹਿਯੋਗ ਬਹੁਤ ਹੀ ਸਲਾਘਾਯੋਗ ਕਦਮ ਹੈ।ਐਸ.ਐਮ.ਓ. ਬਰਨਾਲਾ ਡਾ. ਤਪਿੰਦਰਜੋਤ ਕੌਂਸਲ ਵੱਲੋਂ ਦੱਸਿਆ ਗਿਆ ਕਿ ਬਲੱਡ ਬੈਂਕ ਚ ਖੂਨ ਦੀ ਪੂਰਤੀ ਲਈ ਖੂਨਦਾਨੀ ਸੰਸਥਾਵਾਂ ਦਾ ਬਹੁਤ ਵੱਡਾ ਯੋਗਦਾਨ ਹੈ।ਹਰ ਸਿਹਤਮੰਦ ਵਿਆਕਤੀ ਜਿਸਦੀ ਉਮਰ 18 ਤੋਂ 65 ਸਾਲ ਹੋਵੇ , ਉਸ ਦਾ ਖੂਨ ਦਾ ਲੈਵਲ 12.5 ਗ੍ਰਾਮ ਤੋਂ ਵੱਧ ਹੋਵੇ ਅਤੇ ਉਸਦਾ ਵਜਨ 50 ਕਿੱਲੋ ਗਰਾਮ ਤੋਂ ਵੱਧ ਹੋਵੇ ਉਹ ਖੂਨਦਾਨ ਕਰ ਸਕਦਾ ਹੈ।
ਇਸ ਸਬੰਧੀ ਐਸ. ਡੀ. ਕਾਲਜ ਬਰਨਾਲਾ ਅਤੇ ਗੁਰੂ ਗੋਬਿੰਦ ਸਿੰਘ ਗਰੁੱਪ ਆਫ ਇੰਸਟੀਚਿਊਟ ਦੇ ਸਹਿਯੋਗ ਨਾਲ ਖੂਨਦਾਨ ਮਹਾਂਦਾਨ ਸਬੰਧੀ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਜਿਵੇਂ ਪੋਸਟਰ ਮੇਕਿੰਗ ਮੁਕਾਬਲੇ,ਜਾਗਰੂਕਤਾ ਰੈਲੀ,ਜਾਗਰੂਕਤਾ ਪ੍ਰੋਗਰਾਮ ਕਰਵਾ ਕੇ ਨੌਜਵਾਨਾਂ ਦੀ ਖੂਨਦਾਨ ਕਰਨ ਲਈ ਪ੍ਰੇਰਿਤ ਪ੍ਰੋਗਰਾਮ ਕਰਵਾਏ ਗਏ।ਇਸ ਮੌਕੇ ਪ੍ਰਿੰਸੀਪਲ ਰਮਾ ਸ਼ਰਮਾ, ਪ੍ਰੋ. ਹਰਪ੍ਰੀਤ ਸੇਠੀ, ਪ੍ਰੋ. ਰੀਤੂ ਅਗਰਵਾਲ, ਬਲੱਡ ਬੈਂਕ ਤੋਂ ਪ੍ਰਭਾਕਰ, ਭੁਪਿੰਦਰ ਕੁਮਾਰ ਐਲ. ਟੀ. ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ, ਦੋਸਤ, ਆਪਣੇ ਪਰਿਵਾਰ ਅਤੇ ਜਨਤਾ ਨੂੰ ਬਿਨਾਂ ਲੋਭ ਲਾਲਚ, ਜਾਤੀ ਧਰਮ ਭੇਦ ਭਾਵ ਤੋਂ ਬਿਨਾਂ ਆਪਣੇ ਖਰਚ ਤੇ ਨਿਯਮਤ ਰੂਪ ਚਖੂਨਦਾਨ ਕਰਨ ਲਈ ਪ੍ਰੇਰਿਤ ਕਰਨਗੇ ਤਾਂ ਜੋ ਖੂਨ ਦੀ ਕਮੀ ਕਾਰਨ ਕੋਈ ਵੀ ਕੀਮਤੀ ਜਾਨ ਨਾਂ ਜਾਵੇ।ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਬਰਨਾਲਾ ਦੀ ਟੀਮ ਹਾਜਰ ਸੀ।