By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    5 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    5 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ
ਚੰਡੀਗੜ੍ਹਪੰਜਾਬ

ਲੋਕਾਂ ਲਈ ਜਵਾਬਦੇਹ ਅਤੇ ਅਸਰਦਾਰ ਵਿਵਸਥਾ ਕਾਇਮ ਕਰਨ ਵਾਸਤੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ’ਤੇ ਪਾਇਆ-ਮੁੱਖ ਮੰਤਰੀ

gagan phul
Last updated: 2024/02/28 at 3:18 PM
gagan phul 1 year ago
Share
SHARE

ਐਸ.ਐਚ.ਓਜ਼ ਲਈ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਵਿਖਾਈ

ਪਹਿਲੀ ਵਾਰ ਹੇਠਲੇ ਪੱਧਰ ਉਤੇ ਪੁਲਿਸ ਨੂੰ ਨਵੇਂ ਵਾਹਨ ਦਿੱਤੇ

ਸਪਲਾਈ ਲਾਈਨ ਤੋੜ ਕੇ ਪੰਜਾਬ ਨੂੰ ਮੁਕੰਮਲ ਤੌਰ ਉਤੇ ਨਸ਼ਾ ਮੁਕਤ ਬਣਾਉਣ ਦਾ ਅਹਿਦ ਦੁਹਰਾਇਆ

ਮ੍ਰਿਤਕ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਲਈ ਚੈੱਕ ਸੌਂਪੇ

ਫਿਲੌਰ (ਜਲੰਧਰ), 28 ਫਰਵਰੀ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਵਾਸੀਆਂ ਨੂੰ ਕਾਰਗਰ, ਜਵਾਬਦੇਹ ਅਤੇ ਪ੍ਰਭਾਵਸ਼ਾਲੀ ਪੁਲਿਸ ਸੇਵਾ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਨੂੰ ਆਧੁਨਿਕ ਲੀਹਾਂ ‘ਤੇ ਪਾਇਆ ਹੈ।

ਅੱਜ ਇੱਥੇ 410 ਨਵੇਂ ਹਾਈ-ਟੈੱਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਪਹਿਲਾਂ ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਐਸ.ਐਚ.ਓਜ਼ (ਥਾਣਾ ਮੁਖੀਆਂ) ਨੂੰ ਨਵੇਂ ਵਾਹਨ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੁਰਾਣੀ ਵਿਵਸਥਾ ਦੇ ਉਲਟ ਕੀਤੀ ਗਈ ਹੈ ਕਿਉਂਕਿ ਇਸ ਤੋਂ ਪਹਿਲਾਂ ਜ਼ਮੀਨੀ ਪੱਧਰ ‘ਤੇ ਨਵੇਂ ਵਾਹਨ ਸਿਰਫ ਉੱਚ ਅਧਿਕਾਰੀਆਂ ਨੂੰ ਦਿੱਤੇ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵਿੱਚ ਐਸ.ਐਚ.ਓ. ਪੰਜਾਬ ਪੁਲਿਸ ਦਾ ਅਸਲ ਚਿਹਰਾ ਹਨ ਕਿਉਂ ਜੋ ਉਹ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜੇ ਹੋਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਨੇ ਪੰਦਰਵਾੜੇ ਦੇ ਅੰਦਰ ਮੌਤ ਦਰ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਇਸ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪਹਿਲਾਂ ਔਸਤਨ 17 ਮੌਤਾਂ ਪ੍ਰਤੀ ਦਿਨ ਹੁੰਦੀਆਂ ਸਨ, ਜਦਕਿ ਇਕ ਫਰਵਰੀ ਨੂੰ ਜਦੋਂ ਤੋਂ ਇਸ ਫੋਰਸ ਨੂੰ ਸੜਕਾਂ ਉਤੇ ਤਾਇਨਾਤ ਕੀਤਾ ਗਿਆ ਹੈ, ਤੋਂ ਲੈ ਕੇ 15 ਦਿਨਾਂ ਦੇ ਅੰਦਰ 13 ਮੌਤਾਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਘਟਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕ ਸੁਰੱਖਿਆ ਫੋਰਸ ਜ਼ਿਲ੍ਹਾ ਪੁਲਿਸ ਤੋਂ ਬੋਝ ਘਟਾਉਣ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਵਿੱਚ ਸੁਧਾਰ ਕਰਨ ਵਿੱਚ ਸਹਾਈ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਰੋਕਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਉਣ ਲਈ ਅਹਿਮ ਭੂਮਿਕਾ ਨਿਭਾ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਸ਼ੁਰੂਆਤੀ ਤੌਰ ‘ਤੇ ਅਤਿ-ਆਧੁਨਿਕ ਯੰਤਰਾਂ ਨਾਲ ਲੈਸ 129 ਵਾਹਨ ਹਰ 30 ਕਿਲੋਮੀਟਰ ਬਾਅਦ ਸੜਕਾਂ ‘ਤੇ ਤਾਇਨਾਤ ਕੀਤੇ ਗਏ ਹਨ ਅਤੇ ਇਨ੍ਹਾਂ ਵਾਹਨਾਂ ਕੋਲ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਮੌਜੂਦ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਕਰਕੇ ਦੁਸ਼ਮਣ ਤਾਕਤਾਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੇ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਸਾਜ਼ਿਸ਼ਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ‘ਤੇ ਕਾਬੂ ਪਾਉਣ ਲਈ ਇਹ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਆਧੁਨਿਕ ਲੋੜਾਂ ਨਾਲ ਲੈਸ ਕੀਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ਅਤੇ ਆਧੁਨਿਕ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦੀ ਨਿਰਸਵਾਰਥ ਸੇਵਾ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਬਰਕਰਾਰ ਰੱਖੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਮਨੋਰਥ ਨਾਲ ਔਰਤਾਂ ਦੀ ਸੁਰੱਖਿਆ ਅਤੇ ਹਿਫਾਜ਼ਤ ਲਈ ਅੱਠ ਵਿਸ਼ੇਸ਼ ਮਹਿਲਾ ਥਾਣੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਸੀਨੀਅਰ ਪੁਲੀਸ ਕਪਤਾਨ ਵਜੋਂ ਮਹਿਲਾ ਅਧਿਕਾਰੀ ਤਾਇਨਾਤ ਹਨ ਅਤੇ 10 ਤੋਂ ਵੱਧ ਜ਼ਿਲ੍ਹਿਆਂ ਵਿੱਚ ਮਹਿਲਾ ਡਿਪਟੀ ਕਮਿਸ਼ਨਰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੜਕੀਆਂ ਦੀ ਭਲਾਈ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਉਪਰਾਲਿਆਂ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ 90 ਫੀਸਦੀ ਘਰਾਂ ਨੂੰ ਮੁਫਤ ਬਿਜਲੀ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀਆਂ ਪਹਿਲਕਦਮੀਆਂ ਆਮ ਆਦਮੀ ਦੀ ਭਲਾਈ ਲਈ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਲਿਸ ਦੀ ਕਮੀ ਨੂੰ ਦੂਰ ਕਰਨ ਲਈ ਆਉਣ ਵਾਲੇ ਚਾਰ ਸਾਲਾਂ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਅਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨਗੇ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆਵਾਂ ਪਾਸ ਕਰਨ ਲਈ ਅਕਾਦਮਿਕ ਤਿਆਰੀ ਦੇ ਨਾਲ-ਨਾਲ ਸਰੀਰਕ ਫਿਟਨੈੱਸ ਵੱਲ ਧਿਆਨ ਦੇਣਗੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਅਤੇ ਨਸ਼ਿਆਂ ਦੀ ਅਲਾਮਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਮਿਲ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਉਹ ਇਹ ਗੱਲ ਚੰਗੀ ਤਰ੍ਹਾਂ ਜਾਣਦੇ ਹਨ ਕਿ ‘ਵਿਹਲਾ ਮਨ, ਸ਼ੈਤਾਨ ਦਾ ਘਰ ਹੁੰਦਾ ਹੈ’, ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਅਤੇ ਖੇਡਾਂ ਵਿੱਚ ਲੱਗੇ ਰਹਿਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਾਡੇ ਸਾਰੇ ਨੌਜਵਾਨ ਸਿਹਤ ਪੱਖੋਂ ਪੂਰੀ ਤਰ੍ਹਾਂ ਤੰਦਰੁਸਤ ਹੋਣ ਤਾਂ ਕਿ ਸਮਾਜ ਵਿੱਚ ਨਸ਼ਿਆਂ ਦੀ ਅਲਾਮਤ ਲਈ ਕੋਈ ਥਾਂ ਨਾ ਬਚੇ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਾ ਮੁਕਤ ਸੂਬਾ ਬਣ ਜਾਵੇਗਾ ਕਿਉਂਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਲਈ ਸਖਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਸਪੱਸ਼ਟ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਪਰ ਨਸ਼ੇ ਤੋਂ ਗ੍ਰਸਤ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਜਵਾਨਾਂ ਦੇ ਪਰਿਵਾਰਾਂ ਦੀ ਭਲਾਈ ਦੇ ਉਦੇਸ਼ ਨਾਲ ਇਕ ਹੋਰ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ‘ਗੁਲਦਸਤਾ’ ਨਾਮ ਦਾ ਸਮਾਗਮ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਪੁਲਿਸ ਦੇ ਜਵਾਨ ਅਤੇ ਉਨ੍ਹਾਂ ਦੇ ਪਰਿਵਾਰ ਹੀ ਸ਼ਿਰਕਤ ਕਰਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਸਹਿਣੀਆਂ ਪੈਂਦੀਆਂ ਹਨ ਕਿਉਂਕਿ ਪੁਲਿਸ ਮੁਲਾਜ਼ਮਾਂ ਦਾ ਜ਼ਿਆਦਾਤਰ ਸਮਾਂ ਡਿਊਟੀ ਵਿੱਚ ਲੰਘ ਜਾਂਦਾ ਹੈ ਜਿਸ ਕਰਕੇ ਪਰਿਵਾਰ ਅਕਸਰ ਅਣਗੌਲੇ ਰਹਿ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਇਨ੍ਹਾਂ ਪਰਿਵਾਰਾਂ ਨੂੰ ਇਕੱਠੇ ਕਰਨਾ ਹੈ ਤਾਂ ਕਿ ਉਹ ਸਾਰੀਆਂ ਪ੍ਰੇਸ਼ਾਨੀਆਂ ਤੋਂ ਸੁਰਖਰੂ ਹੋ ਕੇ ਇਕੱਠਿਆਂ ਸਮਾਂ ਬਤੀਤ ਕਰ ਸਕਣ।

ਇਸ ਦੌਰਾਨ ਮੁੱਖ ਮੰਤਰੀ ਨੇ ਏ.ਐਸ.ਆਈ. ਹਰਦੇਵ ਸਿੰਘ, ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਅਤੇ ਕਾਂਸਟੇਬਲ ਸ਼ਾਲੂ ਰਾਣਾ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਸੌਂਪੇ। ਇਨ੍ਹਾਂ ਤਿੰਨਾਂ ਪੁਲਿਸ ਮੁਲਾਜ਼ਮਾਂ ਦੀ ਡਿਊਟੀ ਦੌਰਾਨ ਵਾਪਰੇ ਹਾਦਸੇ ਵਿੱਚ ਮੌਤ ਹੋ ਗਈ ਸੀ।

gagan phul 28 February 2024 28 February 2024
Share This Article
Facebook Twitter Whatsapp Whatsapp Email Print
Previous Article ਰਾਸ਼ਟਰੀ ਸੁਰੱਖਿਆ ਦਿਵਸ ਦੇ ਮੱਦੇਨਜ਼ਰ ਜਾਗਰੂਕਤਾ ਸੁਰੱਖਿਆ ਸਪਤਾਹ ਸ਼ੁਰੂ
Next Article 35,000 ਰੁਪਏ ਰਿਸ਼ਵਤ ਲੈਂਦਾ ਮਾਲ ਵਿਭਾਗ ਦਾ ਤਕਨੀਕੀ ਸਹਾਇਕ ਵਿਜੀਲੈਂਸ ਵੱਲੋਂ ਕਾਬੂ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?