15 ਮਾਰਚ (ਰਾਜਦੀਪ ਜੋਸ਼ੀ) ਸੰਗਤ ਮੰਡੀ: ਲੋਕ ਸਭਾ ਚੋਣਾਂ ਦੇ ਮਧੇ ਨਜ਼ਰ ਪਿੰਡ ਨਥਾਣਾ ਵਿਖੇ 2024ਲੋਕ ਸਭਾ ਚੋਣਾਂ ਨੂੰ ਲੈ ਕੇ ਪਿੰਡ ਨਥਾਣਾ ਦੀ ਇੱਕ ਅਹਿਮ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ ਵਿੱਚ ਖਾਸ ਤੌਰ ਤੇ ਪਹੁੰਚੇ ਸਾਡੇ ਜ਼ਿਲ੍ਹਾ ਪ੍ਰਧਾਨ ਟਰੇਡ ਵਿੰਗ ਦਾ ਸੁਰਿੰਦਰ ਕੁਮਾਰ ਸੰਗਤ ਮੰਡੀ ਨੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਆਉਣ ਵਾਲੀਆਂ 2024 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ 13ਦੀਆ13 ਸੀਟਾ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਝੋਲੀ ਵਿੱਚ ਪਾਵਾਂਗੇ ਅਤੇ ਲੋਕਾ ਸਭਾ ਬਠਿੰਡਾ ਤੇ ਗੁਰਮੀਤ ਸਿੰਘ ਖੁੱਡੀਆ ਨੂੰ ਟਿਕਟ ਮਿਲਣ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ। ਪ੍ਰਧਾਨ ਸੁਰਿੰਦਰ ਕੁਮਾਰ ਸੰਗਤ ਨੇ ਕਿਹਾ ਕਿ ਲੋਕ ਸਭਾ ਬਠਿੰਡਾ ਤੇ ਗੁਰਮੀਤ ਸਿੰਘ ਖੁੱਡੀਆ ਨੂੰ ਵੱਡੇ ਫਰਕੀ ਨਾਲ ਜਿਤਾ ਕੇ ਸੀਟ ਹਾਈਕਮਾਂਡ ਦੀ ਝੋਲੀ ਪਾਈ ਜਾਵੇਗੀ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਨਰੇਸ਼ ਕੁਮਾਰ ਸੰਗਤ, ਕੁਲਵੰਤ ਸਿੰਘ, ਲਾਲ ਚੰਦ, ਸੁਰਜੀਤ ਸਿੰਘ, ਰਾਮ ਲਾਲ,ਟਹਿਲਾ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਗੁਰਜੰਟ ਸਿੰਘ, ਜਗਸੀਰ ਸਿੰਘ, ਹਰਪਾਲ ਸਿੰਘ, ਮੇਜਰ ਸਿੰਘ, ਸੁਖਜੀਵਨ ਸਿੰਘ, ਕੁਲਦੀਪ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ,ਸੁਖਨਾਇਬ ਸਿੰਘ, ਬਲਵਿੰਦਰ ਸਿੰਘ, ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।