08 ਮਈ (ਕਰਨ ਭੀਖੀ) ਮਾਨਸਾ: ਲੋਕ ਸਭਾ ਚੋਣਾਂ 2024 ਦੌਰਾਨ ਪੈਣ ਵਾਲੀਆਂ ਵੋਟਾਂ ਦੀ ਗਿਣਤੀ ਲਈ ਲਗਾਏ ਜਾਣ ਵਾਲੇ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਵਿਚ ਚੋਣ ਕਮਿਸ਼ਨ ਦੇ ਸਾਫਟਵੇਅਰ ਰਾਹੀਂ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਹਰੇਕ ਵਿਧਾਨ ਸਭਾ ਹਲਕੇ ਵਿਚ 14-14 ਟੇਬਲ ਲੱਗਣਗੇ। ਹਰੇਕ ਟੇਬਲ ਤੇ ਇਕ ਮਾਇਕਰੋ ਅਬਜ਼ਰਵਰ, ਇਕ ਸੁਪਰਵਾਇਜ਼ਰ ਤੇ ਇਕ ਕਾਊਂਟਿੰਗ ਸਹਾਇਕ ਤਾਇਨਾਤ ਹੋਵੇਗਾ। ਇਸ ਲਈ ਲੋਂੜੀਂਦੇ ਸਟਾਫ ਦੀ ਜਰੂਰਤ ਅਨੁਸਾਰ ਪਹਿਲੀ ਰੈਂਡੇਮਾਇਜੇਸ਼ਨ ਨਾਲ ਸਟਾਫ਼ ਦੀ ਨਿਯੁਕਤੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮਾਨਸਾ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਦੀ ਗਿਣਤੀ ਬਠਿੰਡਾ ਵਿਖੇ ਵਿਖੇ ਹੋਵੇਗੀ। ਪ੍ਰਤੀ ਵਿਧਾਨ ਸਭਾ ਹਲਕਾ 57 ਕਰਮਚਾਰੀ ਕਾਊਂਟਿੰਗ ਸਟਾਫ ਵਜੋਂ ਤੈਨਾਤ ਕੀਤੇ ਗਏ ਹਨ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ, ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਸੂਚਨਾ ਅਫ਼ਸਰ ਸ੍ਰੀ ਜੌਨੀ ਮਲਿਕ, ਚੋਣ ਕਾਨੂੰਗੋ ਸ੍ਰੀ ਵਰੁਣ ਕੁਮਾਰ ਅਤੇ ਲੈਕਚਰਾਰ ਵਿਨੈ ਕੁਮਾਰ ਹਾਜ਼ਰ ਸਨ।
ਲੋਕ ਸਭਾ ਚੋਣਾਂ ਲਈ ਕਾਊਂਟਿੰਗ ਸਟਾਫ਼ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਹੋਈ
Highlights
- #mansanews
Leave a comment