–ਵੋਟਰ ਜਾਗਰੂਕਤਾ ਸਵੀਪ ਤਹਿਤ ਕਰਵਾਈ ਗਈ ਗਤੀਵਿਧੀ
–ਸਕੂਲੀ ਵਿਦਿਆਰਥੀਆਂ ਨੇ ਚੋਣਾਂ ਦਾ ਪਰਵ, ਦੇਸ਼ ਦਾ ਗਰਵ ਅੱਖਰ ਬਣਾ ਕੇ ਲੋਕਾਂ ਨੂੰ ਕੀਤਾ ਪ੍ਰੇਰਿਤ
–ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਚੁਕਵਾਈ ਵੋਟਰ ਸਹੁੰ
14 ਮਈ (ਗਗਨਦੀਪ ਸਿੰਘ) ਮਹਿਲ ਕਲਾਂ: ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਲੋਕ ਸਭਾ ਚੋਣਾਂ ਤਹਿਤ 1 ਜੂਨ 2024 ਨੂੰ ਪੈਣ ਵਾਲਿਆਂ ਵੋਟਾਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਸਬੰਧੀ ਅੱਜ ਵਿਸ਼ੇਸ਼ ਸਵੀਪ ਗਤੀਵਿਧੀ ਜੀ ਹੋਲੀ ਹਾਰਟ ਸਕੂਲ ਮਹਿਲ ਕਲਾਂ ਵਿਖੇ ਕਰਵਾਈ ਗਈ ।
ਇਸ ਮੌਕੇ ਸਕੂਲੀ ਬੱਚਿਆਂ ਵੱਲੋਂ “ਚੋਣਾਂ ਦਾ ਪਰਵ, ਦੇਸ਼ ਦਾ ਗਰਵ” ਦੇ ਅੱਖਰ ਸਕੂਲ ਦੇ ਖੇਡ ਮੈਦਾਨ ਵਿਚ ਬਣਾਇਆ ਗਿਆ ਅਤੇ ਲੋਕਾਂ ਨੂੰ ਲਾਜ਼ਮੀ ਵੋਟ ਪਾਉਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੋਹਲ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਮਹਿਲ ਕਲਾਂ ਸਤਵੰਤ ਸਿੰਘ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਉਨ੍ਹਾਂ ਨਾਲ ਸਕੂਲ ਦੇ ਚੇਅਰਮੈਨ ਸੁਸ਼ੀਲ ਗੋਇਲ ਅਤੇ ਪ੍ਰਿੰਸੀਪਲ ਡਾ. ਗੁਰਪ੍ਰੀਤ ਕੌਰ ਵੀ ਹਾਜ਼ਰ ਸਨ ।
ਇਸ ਮੌਕੇ ਵਿਦਿਆਰਥੀਆਂ ਨੇ ਸ਼ਾਨਦਾਰ ਰੰਗਾਂ ਰੰਗ ਸਮਾਗਮ ਪੇਸ਼ ਕੀਤਾ ਜਿਸ ਵਿੱਚ ਵੋਟਾਂ ਦੌਰਾਨ 70 ਫ਼ੀਸਦੀ ਤੋਂ ਵੱਧ ਵੋਟ ਦਰ ਪਹੁੰਚਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਗਿਆ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਨੁਪ੍ਰਿਤਾ ਜੋਹਲ ਨੇ ਇਸ ਮੌਕੇ ਸਾਰਿਆਂ ਨੂੰ ਵੋਟਰ ਸਹੁੰ ਚੁਕਾਈ ਕਿ ਭਾਰਤ ਦਾ ਹਰ ਇੱਕ ਯੋਗ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਚੰਗੇ ਭਵਿੱਖ ਲਈ ਕਰੇਗਾ। ਵਿਦਿਆਰਥੀਆਂ ਨੇ ਇਸ ਮੌਕੇ ਨੁੱਕੜ ਨਾਟਕ, ਕਵਿਤਾ, ਲੋਕਤੰਤਰ ਦਾ ਗਿੱਧਾ ਅਤੇ ਹੋਰ ਰੰਗਾ ਰੰਗ ਕਲਾਕਾਰੀ ਪੇਸ਼ ਕੀਤੀਆਂ।
ਇਸ ਮੌਕੇ ਬੋਲਦਿਆਂ ਸਹਾਇਕ ਰਿਟਰਨਿੰਗ ਅਫ਼ਸਰ ਸਤਵੰਤ ਸਿੰਘ ਨੇ ਕਿਹਾ ਕਿ ਇਸ ਵਾਰ ਮਾਨਯੋਗ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਿੰਗ ਦਰ 70 ਫੀਸਦੀ ਤੋਂ ਪਾਰ ਕਰਾਉਣ ਉੱਤੇ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਆਪਣੇ ਮਤਦਾਨ ਦੇ ਅਧਿਕਾਰ ਦੀ ਸੁਵਰਤੋਂ ਕਰਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਗਰਮੀ ਦੇ ਮੌਸਮ ਨੂੰ ਮੱਦੇਨਜ਼ਰ ਰੱਖਦੇ ਹੋਏ ਸਾਰੇ ਹੀ ਪੋਲਿੰਗ ਸਟੇਸ਼ਨਾਂ ਉੱਤੇ ਗਰਮੀ ਨਾਲ ਨਜਿੱਠਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਪ੍ਰਬੰਧਾਂ ਤਹਿਤ ਵੋਟਰਾਂ ਨੂੰ ਵਿਸ਼ੇਸ਼ ਛਬੀਲਾਂ, ਸ਼ਰਬਤ, ਇੰਤਜ਼ਾਰ ਕਰ ਰਹੇ ਵੋਟਰਾਂ ਲਈ ਵਿਸ਼ੇਸ਼ ਕਮਰੇ ਆਦਿ ਸ਼ਾਮਿਲ ਹਨ, ਜਿਨ੍ਹਾਂ ਉੱਤੇ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਸਕੂਲ ਦੇ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਤਨਦੇਹੀ ਨਾਲ ਇਸ ਵਿਸ਼ੇ ਉੱਤੇ ਕੰਮ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਇੰਦੂ ਸਿਮਕ, ਬੀ.ਡੀ.ਪੀ.ਓ. ਬੱਬਲ ਕੌਰ, ਡਾ. ਬਰਜਿੰਦਰ ਪਾਲ ਸਿੰਘ, ਕੁਲਦੀਪ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੇਜਰ ਸਿੰਘ, ਰਾਕੇਸ਼ ਗਰਗ, ਹਰੀਸ਼ ਬੰਸਲ, ਸੰਜੇ ਸਿੰਗਲਾ, ਮਨਦੀਪ ਸਿੰਘ ਅਤੇ ਪੱਤਰਕਾਰ ਹਾਜ਼ਰ ਸਨ।
ਫੋਟੋ ਕੈਪਸ਼ਨ:
ਫੋਟੋ 1 ਅਤੇ 2. ਪੰਛੀ ਝਾਤ ਫੋਟੋ: ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਵਿਦਿਆਰਥੀਆਂ ਨੇ ਚੋਣਾਂ ਦਾ ਪਰਵ, ਦੇਸ਼ ਦਾ ਗਰਵ ਅੱਖਰਾਂ ਦੇ ਰੂਪ ‘ਚ ਆਪਣੇ ਸਕੂਲ ਦੇ ਖੇਡ ਮੈਦਾਨ ਵਿਚ ਬੈਠ ਕੇ ਲੋਕਾਂ ਨੂੰ ਦਿੱਤਾ ਵੋਟ ਪਾਉਣ ਦਾ ਸੱਦਾ (ਇਹ ਫੋਟੋ ਡਰੋਨ ਕੈਮਰਾ ਦੀ ਮਦਦ ਨਾਲ ਲਈ ਗਈ ਹੈ)
ਫੋਟੋ 3 ਤੋਂ 5. ਚੋਣ ਅਧਿਕਾਰੀਆਂ ਅਤੇ ਸਕੂਲੀ ਸਟਾਫ ਮੈਂਬਰਾਂ ਵੱਲੋਂ ਤਿੰਨ ਰੰਗੇ ਗੁਬਾਰੇ ਛੱਡ ਕੇ ਵੋਟ ਪਾਉਣ ਦਾ ਦਿੱਤਾ ਗਿਆ ਸੁਨੇਹਾ
ਫੋਟੋ 6 ਤੋਂ 8 . ਜੀ ਹੋਲੀ ਹਾਰਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਗਏ ਸੱਭਿਆਚਾਰਕ ਸਮਾਗਮ ਦੀ ਝਲਕੀਆਂ