ਬਠਿੰਡਾ (ਰਾਜਦੀਪ ਜੋਸ਼ੀ) ਭੁੱਚੋ ਮੰਡੀ: ਲੋਕ ਸਭਾ ਹਲਕਾ ਤੋਂ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿਚ ਸੁਰਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਨੇ ਚੋਣ ਮੁਹਿੰਮ ਨੂੰ ਭਖਾ ਦਿੱਤੀ ਹੈ। ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਅੰਦਰ ਲਗਾਤਾਰ ਮੀਟਿੰਗਾਂ ਕਰ ਕੇ ਗੁਰਮੀਤ ਸਿੰਘ ਖੁੱਡੀਆਂ ਲਈ ਵੋਟਾਂ ਮੰਗੀਆਂ ਜਾ ਰਹੀਆਂ ਹਨ। ਉਨ੍ਹਾਂ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਵਿਚ ਕੀਤੀਆ ਗਈਆ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰਮੀਤ ਸਿੰਘ ਖੁੱਡੀਆਂ ਇਕ ਇਮਾਨਦਾਰ ਆਗੂ ਹੈ। ਜਿਹੜੇ ਲੋਕ ਸਭਾ ਵਿਚ ਲੋਕ ਮਸਲੇ ਚੁੱਕ ਕੇ ਹੱਲ ਕਰਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਵਾਅਦੇ ਅਨੁਸਾਰ ਘਰ ਘਰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। 24 ਘੰਟਿਆਂ ਚ ਫ਼ਸਲ ਦੀ ਚੁਕਾਈ ਤੇ ਅਦਾਇਗੀ, 43000 ਸਰਕਾਰੀ ਨੌਕਰੀਆਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਗਾਰੰਟੀਆਂ ਵੀ ਜਲਦ ਹੀ ਪੁਰੀਆਂ ਕਰ ਦਿੱਤੀਆਂ ਜਾਣਗੀਆਂ।ਇਸ ਲਈ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਨੂੰ ਜਿਤਾਉਣ ਦਾ ਮਨ ਬਣਾ ਚੁੱਕ ਹਨ। ਇਸ ਮੌਕੇ ਜ਼ਿਲ੍ਹਾ ਟਰੇਡ ਵਿੰਗ ਦੇ ਪ੍ਰਧਾਨ ਸੁਰਿੰਦਰ ਕੁਮਾਰ ਸੰਗਤ, ਜਨਰਲ ਸਕੱਤਰ ਬਲਵਿੰਦਰ ਸਿੰਘ ਬੱਲੋ, ਨਰੇਸ਼ ਕੁਮਾਰ ਸੰਗਤ, ਬਲਜਿੰਦਰ ਕੌਰ ਜੋਇੰਟ ਸੇਕ੍ਰੇਟਰੀ ਪੰਜਾਬ,ਨਾਸ਼ਤਰ ਸਿੰਘ, ਧੰਨਾ ਸਿੰਘ,ਤੰਦੂ ਸਿੰਘ, ਵਿਨੋਦ ਕੁਮਾਰ, ਮਨਪ੍ਰੀਤ ਗੋਗੀ, ਜਲੰਧਰ ਸਿੰਘ, ਕੁਲਦੀਪ ਸਿੰਘ, ਸੁਖਵੀਰ ਸਿੰਘ ਆਦਿ ਹਾਜ਼ਰ ਸਨ।