*ਪੰਜਾਬ ਸਰਕਾਰ ਲੋਕ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ-ਵਿਜੈ ਸਿੰਗਲਾ
05 ਫਰਵਰੀ (ਕਰਨ ਭੀਖੀ) ਮਾਨਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਲੋਕ ਸਮੱਸਿਆਵਾਂ ਨੂੰ ਪਹਿਲਕਦਮੀ ਨਾਲ ਹੱਲ ਕੀਤਾ ਜਾ ਰਿਹਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਲੱਲੂਆਣਾ ਰੋਡ ਤੋਂ ਮੱਲੇ ਕੇ ਕੋਠੇ ਤੱਕ 33 ਫੁੱਟ ਸੜਕ ਦੀ ਨਵੀਂ ਉਸਾਰੀ ਦਾ ਉਦਘਾਟਨ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਲੱਲੁਆਣਾ ਰੋਡ ਤੋਂ ਮੱਲੇ ਕੇ ਕੋਠੇ ਤੱਕ ਖਰਾਬ ਹੋਈ ਸੜਕ ਦੇ ਲਈ ਪੰਜਾਬ ਸਰਕਾਰ ਤੋਂ 49.70 ਲੱਖ ਦੀ ਪ੍ਰਾਪਤ ਗ੍ਰਾਂਟ ਨਾਲ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਹੋਰ ਸੜਕਾਂ ਦੀ ਜਿੱਥੇ ਮੁਰੰਮਤ ਜਾਂ ਨਿਰਮਾਣ ਦੀ ਲੋੜ ਹੈ, ਪਹਿਲ ਦੇ ਆਧਾਰ ’ਤੇ ਸ਼ਹਿਰ ਵਾਸੀਆਂ ਦੀ ਸੁਵਿਧਾ ਨੂੰ ਵੇਖਦੇ ਹੋਏ ਹੱਲ ਕਰਵਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ‘ਆਪ ਦੀ ਸਰਕਾਰ,ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਸਬ ਡਵੀਜ਼ਨ ਮਾਨਸਾ ਵਿਖੇ 6 ਫਰਵਰੀ ਤੋਂ ਲੋਕ ਮਸਲਿਆਂ ਦੇ ਹੱਲ ਲਈ 6 ਫ਼ਰਵਰੀ ਨੂੰ ਪਿੰਡ ਖੜਕ ਸਿੰਘ ਵਾਲਾ ਦੇ ਐਸ.ਸੀ. ਵਿਹੜਾ ਪਾਰਕ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ, ਪਿੰਡ ਬੁਰਜ ਢਿੱਲਵਾਂ ਦੇ ਗੁਰੂ ਘਰ ਨੇੜੇ ਪਾਰਕ ਵਿਖੇ 2 ਵਜੇ ਤੋਂ 4 ਵਜੇ ਤੱਕ, ਪਿੰਡ ਸੱਦਾ ਸਿੰਘ ਵਾਲਾ ਦੇ ਗੁਰੂ ਘਰ ਵਿਖੇ ਸਵੇਰੇ 10 ਵਜੇ ਤੋਂ 12 ਵਜੇ ਤੱਕ ਅਤੇ ਪਿੰਡ ਦੀ ਕੱਲ੍ਹੋ ਦੀ ਐਸ.ਸੀ. ਧਰਮਸ਼ਾਲਾ ਵਿਖੇ ਦੁਪਹਿਰ 2 ਵਜੇ ਤੋਂ 4 ਵਜੇ ਤੱਕ ਕੈਂਪ ਲਗਾਏ ਜਾਣਗੇ।
ਇਸ ਮੌਕੇ ਸ਼ਹਿਰ ਵਾਸੀਆਂ ਵੱਲੋਂ ਵਿਧਾਇਕ ਡਾ. ਵਿਜੈ ਸਿੰਗਲਾ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਆਪ ਵਰਕਰ, ਕਿਸਾਨ ਆਗੂ, ਪ੍ਰਧਾਨ ਕਿਸਾਨ ਯੂਨੀਅਨ ਰੁਲਦੂ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਵਿਜੈ ਕੁਮਾਰ ਅਤੇ ਕੌਂਸਲਰ ਐਡਵੋਕੇਟ ਅਮਨ ਕੁਮਾਰ, ਸਿਮਰਜੀਤ ਕੌਰ, ਕੁਲਵਿੰਦਰ ਕੌਰ ਮਹਿਤਾ, ਸੰਦੀਪ ਸ਼ਰਮਾ ਅਤੇ ਸ਼ਹਿਰ ਦੇ ਸਮਾਜ ਸੇਵੀ ਮੌਜੂਦ ਸਨ।
ਤਸਵੀਰਾਂ 1, 2 ਅਤੇ 3
ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਲੱਲੂਆਣਾ ਰੋਡ ਤੋਂ ਮੱਲੇ ਕੇ ਕੋਠੇ ਤੱਕ 33 ਫੁੱਟ ਸੜਕ ਦੀ ਨਵੀਂ ਉਸਾਰੀ ਦਾ ਉਦਘਾਟਨ ਕਰਨ ਮੌਕੇ।