11 ਤੋਂ24 ਜੁਲਾਈ ਤੱਕ ਮਨਾਇਆ ਜਾਵੇਗਾ ਆਬਾਦੀ ਸਥਿਰਤਾ ਪੰਦਰਵਾੜਾ – ਐਮ.ਐਮ.ਓ ਮਹਿਲ ਕਲਾਂ-
23 ਜੁਲਾਈ (ਗਗਨਦੀਪ ਸਿੰਘ) ਮਹਿਲ ਕਲਾਂ: ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ਵ ਆਬਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਵਰਕਸਾਪ ਦਾ ਆਯੋਜਨ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ.ਗੁਰਤਜਿੰਦਰ ਕੌਰ ਐਸ.ਐਮ.ਓ ਮਹਿਲ ਕਲਾਂ ਨੇ ਦੱਸਿਆ ਕਿ ਵਧ ਰਹੀ ਆਬਾਦੀ ਨੂੰ ਕੰਟਰੋਲ ਕਰਨ ਵਾਸਤੇ ਪਰਿਵਾਰ ਨਿਯੋਜਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦੇਣ ਲਈ ਇਸ ਵਰਕਸਾਪ ਦਾ ਆਯੋਜਨ ਕੀਤਾ ਗਿਆ। ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ 11 ਜੁਲਾਈ ਤੋਂ 24 ਜੁਲਾਈ ਤੱਕ ਆਬਾਦੀ ਸਥਿਰਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਸਿਹਤ ਬਲਾਕ ਮਹਿਲ ਕਲਾਂ ਦੇ ਬਲਾਕ ਐਜੁਕੇਟਰ ਕੁਲਜੀਤ ਸਿੰਘ ਆਦੀਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਜਾਗਰੂਕਤਾ ਪੰਦਰਵਾੜੇ ਦੌਰਾਨ ਵੱਧ ਤੋਂ ਵੱਧ ਲੋਕਾਂ ਨੂੰ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਤਰੀਕਿਆਂ ਬਾਰੇ ਦੱਸਿਆ ਜਾ ਰਿਹਾ ਹੈ। ਇਸ ਵਰਕਸਾਪ ਵਿੱਚ ਜਿਲਾ ਮੀਡੀਆ ਅਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ ਅਤੇ ਜਿਲਾ ਬੀ.ਸੀ.ਸੀ ਹਰਜੀਤ ਸਿੰਘ ਉਚੇਚੇ ਤੌਰ ਤੇ ਹਾਜਰ ਰਹੇ।