ਮਿਤੀ 20 ਜੁਲਾਈ Karn_Bhikhi
ਦਿਨ ਸ਼ਨੀਵਾਰ ਨੂੰ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਵਿਖੇ ਵਿੱਦਿਆ ਭਾਰਤੀ ਦੁਆਰਾ ਆਯੋਜਿਤ ਵਿਭਾਗ ਪੱਧਰੀ ਬਾਸਕਟਬਾਲ ਦੇ ਟੂਰਨਾਮੈਂਟ ਕਰਵਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਖੇਡ ਅਧਿਆਪਕ ਸੋਮਨਾਥ ਸ਼ਰਮਾ ਅਤੇ ਅਮਨਦੀਪ ਕੌਰ ਨੇ ਦੱਸਿਆ ਕਿ ਇਸ ਵਿਭਾਗ ਪੱਧਰੀ ਟੂਰਨਾਮੈਂਟ ਵਿਚ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਬੀਐਸਈ ਭੀਖੀ ਅਤੇ ਸ਼੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦੇ ਅੰਡਰ – 14,17,19 ਲੜਕੇ – ਲ਼ੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ। ਇਸ ਬਾਸਕਟਬਾਲ ਮੁਕਾਬਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਦਾ ਪ੍ਰਦਰਸ਼ਨ ਬਹੁਤ ਹੀ ਸ਼ਾਨਦਾਰ ਰਿਹਾ। ਬੜੇ ਹੀ ਮਾਣ ਦੀ ਗੱਲ ਹੈ ਕਿ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਨੇ ਕ੍ਰਮਵਾਰ ਅੰਡਰ 14,17 ਲੜਕੇ – ਲੜਕੀਆਂ ਦੀਆਂ ਟੀਮਾਂ ਨੇ ਪਹਿਲਾ ਸਥਾਨ ਤੇ ਅੰਡਰ – 19 ਲੜਕਿਆਂ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ: ਗਗਨਦੀਪ ਪਰਾਸ਼ਰ ਨੇ ਜੇਤੂ ਖਿਡਾਰੀਆਂ ਨੂੰ ਬਹੁਤ – ਬਹੁਤ ਵਧਾਈ ਦਿੰਦਿਆਂ ਕਿਹਾ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੱਧ – ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਤਾਂ ਜੋ ਬੱਚੇ ਸਰੀਰਕ ਅਤੇ ਮਾਨਸਿਕ ਤੌਰ ਤੇ ਰਿਸ਼ਟ – ਪੁਸ਼ਟ ਰਹਿਣ।