27 ਦਸੰਬਰ (ਗਗਨਦੀਪ ਸਿੰਘ) ਬਰਨਾਲਾ: ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੀ ਰਹਿਨੁਮਾਈ ਹੇਠ ਵੀਰ ਬਾਲ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਸ਼ਬਦ ਗਾਇਨ, ਡਰਾਇੰਗ, ਪੇਂਟਿੰਗ ਅਤੇ ਲੇਖ ਮੁਕਾਬਲੇ ਕਰਵਾਏ ਗਏ। ਸ੍ਰੀ ਕੁਲਵਿੰਦਰ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਤੋਂ ਪ੍ਰਾਪਤ ਨਿਰਦੇਸ਼ਾ ਅਨੁਸਾਰ ਸ.ਸੀ.ਸੈ ਸਕੂਲ (ਲੜਕੇ) ਬਰਨਾਲਾ ਵਿਖੇ ਵੱਖ ਵੱਖ ਸਕੂਲਾਂ ਨੇ ਇਸ ਪ੍ਰਤੀਯੋਗਤਾ ਵਿੱਚ ਭਾਗ ਲਿਆ ਤੇ ਇਸ ਮੌਕੇ ਸ੍ਰੀ ਹਰਬੰਸ ਸਿੰਘ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਵੱਲੋਂ ਛੋਟੇ ਸਾਹਿਬਜਾਦਿਆਂ ਦੀ ਧਰਮ ਪ੍ਰਤੀ ਦ੍ਰਿੜਤਾ ਬਾਰੇ ਚਾਨਣਾ ਪਾਇਆ ਇਸ ਪ੍ਰਤੀਯੋਗਤਾ ਵਿੱਚ ਪਹਿਲੇ,ਦੂਜੇ ਅਤੇ ਤੀਸਰੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਡਿਪਟੀ ਡੀ.ਈ. ਓ. ਸ੍ਰੀ ਬਲਜਿੰਦਰਪਾਲ ਸਿੰਘ ਨੇ ਵਿਸ਼ੇਸ ਤੌਰ ‘ਤੇ ਇਸ ਪ੍ਰੋਗਰਾਮ ਨੂੰ ਕਰਵਾਉਣ ਵਿੱਚ ਸਹਿਯੋਗ ਦਿੱਤਾ । ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਿੱਚੋਂ ਸ਼੍ਰੀਮਤੀ ਗੁਰਜੀਤ ਕੌਰ, ਸ੍ਰੀ ਰੁਪਿੰਦਰ ਸਿੰਘ, ਬਲਵਿੰਦਰ ਸਿੰਘ, ਸੋਨੀ ਕੌਰ ਅਤੇ ਸ਼੍ਰੀਮਤੀ ਕਮਲਦੀਪ ਕੌਰ ਵੀ ਸ਼ਾਮਿਲ ਸਨ ।