By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹਪੰਜਾਬ

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਚਲ ਰਹੇ ਕੰਮਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

gagan phul
Last updated: 2024/01/30 at 6:14 AM
gagan phul 1 year ago
Share
SHARE
ਰੀਵੀਊ ਮੀਟਿੰਗ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ
ਕਿਹਾ, ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ, ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇੰਤ ਨੂੰ ਵਾਧੂ ਫੰਡਾਂ ਦੀ ਲੋੜ ਹੋਵੇ ਤਾਂ ਉਹ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਹੈਡ ਕੁਆਰਟਰ ਨੂੰ ਭੇਜੇ
ਚੰਡੀਗੜ੍ਹ, 29 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹੋਇਆ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਵੱਲੋਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਨਗਰ ਨਿਗਮ ਕਮਿਸ਼ਨਰ, ਪਟਿਆਲਾ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਪਟਿਆਲਾ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤ ਨਾਭਾ, ਰਾਜਪੁਰਾ, ਸਮਾਣਾਂ, ਪਾਤੜਾਂ, ਸਨੌਰ, ਭਾਦਸੋ, ਘੱਗਾ, ਘਨੌਰ, ਦੇਵੀਗੜ੍ਹ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਾਲ ਵੱਖ-ਵੱਖ ਵਿਕਾਸ ਕਾਰਜਾਂ ਸਬੰਧੀ ਰੀਵੀਓ ਮੀਟਿੰਗ ਕਰਦਿਆਂ, ਅਧਿਕਾਰੀਆਂ ਨੂੰ ਚਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐਮ.ਡੀ.ਐਫ/ਪੀ.ਆਈ.ਡੀ.ਬੀ ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਤੋਂ ਇਲਾਵਾ 24×7 ਨਹਿਰੀ ਜਲ ਸਪਲਾਈ ਪ੍ਰਾਜੈਕਟ ਅਤੇ ਪਟਿਆਲਾ ਦੀ ਵੱਡੀ ਨਦੀ ਅਤੇ ਛੋਟੀ ਨਦੀ ਨੂੰ ਪੁਨਰ ਸੁਰਜੀਤ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜੋਰ ਦਿੱਤਾ ਗਿਆ ਹੈ।
ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ।
ਮੰਤਰੀ ਨੇ ਅੱਗੇ ਕਿਹਾ ਕਿ ਸੀਵੇਰਜ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁੱਕਵੀ ਜਗ੍ਹਾਂ ਦੀ ਭਾਲ ਕਰਨ ਅਤੇ ਹੋਰ ਵਿਕਾਸ ਕਾਰਜਾਂ ਵਿੱਚ ਸਥਾਨਕ ਪੱਧਰ ‘ਤੇ ਕੋਈ ਮੁਸ਼ਿਕਲ ਆਉਣ ਦੀ ਸੂਰਤ ਵਿੱਚ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਕੇ ਇਸ ਦਾ ਨਿਪਟਾਰਾ ਜਲਦੀ ਤੋਂ ਜਲਦੀ ਕਰਵਾਉਣ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ।
ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਨੂੰ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਬਕਾਇਆ ਫੰਡਾਂ ਨੂੰ ਭਲਾਈ ਕਾਰਜਾਂ ਵਿੱਚ ਜਲਦ ਤੋਂ ਜਲਦ ਖਰਚਿਆਂ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਲੀਕੇ ਜਾਣ ਵਾਲੇ ਕੰਮਾਂ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਕਰਕੇ ਜਲਦੀ ਕੰਮ ਸ਼ੁਰੂ ਕੀਤੇ ਜਾਣ।
ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਕੋਈ ਵੀ ਵਿਅੱਕਤੀ ਭ੍ਰਿਸਟਾਚਾਰ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।
ਇਸ ਮੌਕੇ ਵਿਧਾਇਕਾਂ ਵਿੱਚ ਅਜੀਤਪਾਲ ਸਿੰਘ ਕੋਹਲੀ, ਹਰਮੀਤ ਸਿੰਘ ਪਠਾਨਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਸਿੰਘ ਘਨੌਰ ਅਤੇ ਡਾ. ਮੁਹੰਮਦ ਜਾਮਿਲ- ਉਰ – ਰਹਿਮਾਨ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਸ਼ਰਮਾ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਦੀਪਤੀ ਉੱਪਲ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ/ਨਗਰ ਪੰਚਾਇਤ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਹਾਜਰ ਸਨ।
gagan phul 30 January 2024 30 January 2024
Share This Article
Facebook Twitter Whatsapp Whatsapp Email Print
Previous Article ਸਾਰੇ ਵਿਭਾਗ ਵਿਕਾਸ ਸਬੰਧੀ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਨੇਪਰੇ ਚਾੜ੍ਹਨ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ
Next Article ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ820
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ820
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?