ਨਸ਼ਿਆਂ ਨੂੰ ਠੱਲ ਪਾਉਣ ਲਈ ਕੀਤੀ ਗਈ ਵਿਚਾਰ ਚਰਚਾ
ਮਹਿਲ ਕਲਾਂ 18 ਜੁਲਾਈ (ਡਾਕਟਰ ਮਿੱਠੂ ਮੁਹੰਮਦ) ਸ੍ਰੀ ਸੰਦੀਪ ਕੁਮਾਰ ਮਲਿਕ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਬਰਨਾਲਾ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਰਨਾਲਾ ਵਿੱਚ ਨਸ਼ਿਆਂ ਵਿਰੁੱਧ ਅਰੰਭੀ ਗਈ ਮੁਹਿੰਮ ਤਹਿਤ ਸਰਦਾਰ ਕੰਵਲਪਾਲ ਸਿੰਘ ਪੀਪੀਐਸ ਉਪ ਕਪਤਾਨ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੀ ਸੁਪਰਵੀਜ਼ਨ ਅਧੀਨ ਇੰਸਪੈਕਟਰ ਕਮਲਜੀਤ ਸਿੰਘ ਮੁੱਖ ਅਫਸਰ ਥਾਣਾ ਮਹਿਲ ਕਲਾਂ ਵੱਲੋਂ ਥਾਣਾ ਮਹਿਲ ਕਲਾਂ ਦੇ ਏਰੀਆ ਦੇ ਪਿੰਡ ਹਰਦਾਸਪੁਰਾ, ਮਹਿਲ ਕਲਾਂ, ਧਨੇਰ,ਕਲਾਲਾ , ਨਿਹਲੂਵਾਲ, ਛੀਨੀਵਾਲ, ਪੰਡੋਰੀ ਅਤੇ ਪਿੰਡ ਮੂੰਮ ਦੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਪਿੰਡਾਂ ਵਿੱਚ ਨਸ਼ਾ ਤਸਕਰੀ ਅਤੇ ਨਸਾ ਕਰਨ ਵਾਲਿਆਂ ਵਿਅਕਤੀਆਂ ਵੱਲ ਖਾਸ ਧਿਆਨ ਰੱਖਣ ਬਾਰੇ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਾ ਵਿਰੁੱਧ ਵਿੱਢੀ ਗਈ ਮੁਹਿੰਮ ਬਾਰੇ ਜਾਗਰੂਕ ਕੀਤਾ ਗਿਆ। ਵੱਧ ਤੋਂ ਵੱਧ ਯੂਥ ਨੂੰ ਇਸ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ