25 ਦਸੰਬਰ (ਗਗਨਦੀਪ ਸਿੰਘ) ਕੋਟੜਾ ਕੌੜਾ: ਭਾਰਤ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਅਤੇ ਉਪਲਬਧੀਆਂ ਨੂੰ ਦਰਸਾਉਂਦੀ ਮੋਬਾਈਲ ਵੈਨ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਰਹੀ ਹੈ। ਇਸ ਲੜੀ ਤਹਿਤ ਇਹ ਵੈਨ ਪਿੰਡ ਕੋਟੜਾ ਕੌੜਾ ਵਿਖੇ ਪਹੁੰਚੀ। ਇਸ ਵੈਨ ਦਾ ਭਾਰਤ ਸਕਾਊਟਸ ਐਂਡ ਗਾਈਡ ਪੰਜਾਬ ਦੇ ਕੱਬ/ ਬੁਲਬੁਲ ਯੂਨਿਟ ਦੇ ਬੱਚਿਆਂ ,ਐਲੀਮੈੰਟਰੀ ਅਤੇ ਸੈਕੰਡਰੀ ਸਕੂਲਾਂ ਦੇ ਸਟਾਫ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਜਿੱਥੇ ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ।ਉੱਥੇ ਸਰਕਾਰੀ ਐਲੀਮੈਂਟਰੀ ਸਕੂਲ ਕੋਟੜਾ ਕੌੜਾ ਦੇ ਅਧਿਆਪਕ ਰਘਵੀਰ ਸਿੰਘ ਵੱਲੋਂ ਭਾਰਤ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਸਰਕਾਰੀ ਐਲੀਮੈਂਟਰੀ ਸਕੂਲ ਕੋਟੜਾ ਕੌੜਾ ਦੇ ਬੱਚਿਆਂ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਕਵਿਤਾਵਾਂ ਅਤੇ ਕਵੀਸ਼ਰੀਆਂ ਪੇਸ਼ ਕੀਤੀਆਂ। ਪੰਚਾਇਤ ਸੈਕਟਰੀ ਵੱਲੋਂ ਪਹੁੰਚੇ ਹੋਏ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। ਵੱਖ ਵੱਖ ਮਹਿਕਮਿਆਂ ਦੇ ਅਧਿਕਾਰੀਆਂ ਵੱਲੋਂ ਪਿੰਡ ਦੇ ਲੋਕਾਂ ਲਈ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਹੈਲਪ ਡੈਸਕ ਲਗਾਏ ਗਏ ਜਿੱਥੇ ਪਹੁੰਚ ਕੇ ਪਿੰਡ ਵਾਸੀਆਂ ਨੇ ਇਹਨਾਂ ਸਕੀਮਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਸਰਪੰਚ ਸੁਖਪ੍ਰੀਤ ਸਿੰਘ , ਸਮੁੱਚੀ ਪੰਚਾਇਤ ,ਚੇਅਰਮੈਨ ਰਾਜਿੰਦਰ ਸਿੰਘ ,ਚੇਅਰਮੈਨ ਗੁਰਭਗਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।