10 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਦੱਖਣੀ ਵਿਖੇ ਅੱਜ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚੋਂ ਵੱਖ-ਵੱਖ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਹੈੱਡ ਟੀਚਰ ਮਾਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਵੀਂ ਜਮਾਤ ਵਿੱਚੋਂ ਸੁਮਨਪ੍ਰੀਤ ਕੌਰ ਪੁੱਤਰੀ ਪਿਰਤਪਾਲ ਸਿੰਘ ਨੇ 496/500 ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਹਾਸਿਲ ਕੀਤਾ, ਭੁਪਿੰਦਰ ਕੌਰ ਪੁੱਤਰੀ ਜਗਸੀਰ ਸਿੰਘ ਅਤੇ ਗੁਰਮਨ ਕੌਰ ਪੁੱਤਰੀ ਸਤਨਾਮ ਸਿੰਘ ਦੋ ਵਿਦਿਆਰਥਣਾਂ ਨੇ 494/500 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ , ਹਰਦੀਪ ਕੌਰ ਪੁੱਤਰੀ ਬੀਰਬਲ ਸਿੰਘ ਨੇ 493/500 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਸਕੂਲ ਦੇ 8 ਵਿਦਿਆਰਥੀਆਂ ਨੇ 90% ਤੋਂ ਉੱਪਰ ਅੰਕ ਪ੍ਰਾਪਤ ਕੀਤੇ ।
ਉਨ੍ਹਾਂ ਦੱਸਿਆ ਕਿ ਇਸ ਸਮੇਂ ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਦੱਖਣੀ ਦੇ ਵਿਦਿਆਰਥੀ ਹਰ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ਅਤੇ ਇਹ ਸਕੂਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਤੇ ਕੁਆਲਿਟੀ ਐਜੂਕੇਸ਼ਨ ਲਈ ਵਚਨਬੱਧ ਹੈ। ਇਸ ਕਰਕੇ ਬਹੁਤ ਸਾਰੇ ਪ੍ਰਾਈਵੇਟ ਸਕੂਲਾਂ ਦੇ ਬੱਚੇ ਹਟ ਕੇ ਇਸ ਸਕੂਲ ਵਿੱਚ ਦਾਖਲ ਹੋਏ ਹਨ, ਉਨ੍ਹਾਂ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਕਿਹਾ ਤਾਂ ਜ਼ੋ ਉਹ ਸਰਕਾਰ ਦੀਆਂ ਸਹੂਲਤਾਂ ਦਾ ਫਾਇਦਾ ਲੈ ਸਕਣ।
ਇਸ ਮੌਕੇ ਅਧਿਆਪਕ ਮਨਜੀਤ ਕੌਰ, ਕਲਾਸ ਇੰਚਾਰਜ ਅਨੁਪਮ ਜਿੰਦਲ, ਪੂਜਾ ਜਿੰਦਲ, ਸੋਮਪਾਲ ਕੌਰ , ਸੁਖਜੀਤ ਕੌਰ ਅਤੇ ਸ਼ਰਨਪ੍ਰੀਤ ਕੌਰ ਹਾਜ਼ਰ ਸਨ।
ਸਰਕਾਰੀ ਪ੍ਰਾਇਮਰੀ ਸਕੂਲ ਸੇਖਾ ਦੱਖਣੀ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
Highlights
- #barnalanews
Leave a comment