29 ਮਾਰਚ (ਰਵਿੰਦਰ ਸਿੰਘ ਖਿਆਲਾ) ਮਾਨਸਾ: ਪੰਜਾਬ ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਖਿਆਲਾ ਕਲਾਂ (ਲੜਕੀਆਂ ) ਵਿਖੇ ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ ਦੀ ਅਗਵਾਈ ਹੇਠ ਨਾਨ ਬੋਰਡ ਪ੍ਰੀਖਿਆਵਾਂ ਉਪਰੰਤ ਰੱਖੀ ਗਈ ਮਾਪੇ ਅਧਿਆਪਕ ਮਿਲਣੀ ਅਤੇ ਸਲਾਨਾ ਇਨਾਮ ਵੰਡ ਸਮਾਗਮ ਕੀਤਾ ਗਿਆ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸਾਲਾਨਾ ਪ੍ਰੀਖਿਆ ਦੇ ਨਤੀਜੇ ਦਿਖਾਏ ਗਏ। ਇਹ ਨਤੀਜਾ ਜਮਾਤ ਪਹਿਲੀ, ਦੂਜੀ , ਤੀਜੀ ,ਚੌਥੀ , ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਇੰਚਾਰਜ ਅਧਿਆਪਕਾਂ ਦੁਆਰਾ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਦਿਖਾਇਆ ਗਿਆ ਅਤੇ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਨੂੰ ਜਿਨ੍ਹਾਂ ਨੇ ਪ੍ਰੀਖਿਆਵਾਂ ਵਿੱਚ ਪਹਿਲਾ, ਦੂਜਾ ,ਤੀਜਾ ਸਥਾਨ ਹਾਸਲ ਕੀਤਾ ਉਹਨਾਂ ਨੂੰ ਇਨਾਮ ਵੰਡੇ ਗਏ। ਮੀਟਿੰਗ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਨ ਬੋਰਡ ਪ੍ਰੀਖਿਆ ਮਾਰਚ – 2024 ਦੇ ਨਤੀਜੇ ਦਿਖਾਉਣ ਤੋਂ ਬਾਅਦ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਵੇਂ ਦਾਖਲਿਆਂ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ ਅਤੇ ਸਮੂਹ ਸਟਾਫ ਵੱਲੋਂ ਸਕੂਲ ਦਾ ਮੈਗਜ਼ੀਨ ਮਹਿਕ ਅੰਕ – 5 ਵੀ ਜਾਰੀ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਿੰਸੀਪਲ ਵੱਲੋਂ ਸਮੂਹ ਸਟਾਫ ਨੂੰ ਵਧੀਆ ਕਾਰਗੁਜ਼ਾਰੀ ਤੇ ਸਨਮਾਨਿਤ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਮੂਹ ਸਟਾਫ ਵੱਲੋਂ ਵੀ ਪ੍ਰਿੰਸੀਪਲ ਨੂੰ ਉਹਨਾਂ ਦੇ ਇਸ ਸਨਮਾਨ ਲਈ ਧੰਨਵਾਦ ਕੀਤਾ ਗਿਆ। ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ ਵੱਲੋਂ ਵਿਦਿਆਰਥੀ ਬੱਚਿਆਂ ਨੂੰ ਪੜ੍ਹਾਈ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਪ੍ਰਿੰਸੀਪਲ ਵੱਲੋਂ ਮਾਪਿਆਂ ਦਾ ਅਤੇ ਐਸ ਐਮ ਸੀ ਕਮੇਟੀ ਸੱਜਣਾਂ ਦਾ ਮੀਟਿੰਗ ਵਿਚ ਆਉਣ ਲਈ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆ ਅਤੇ ਮਾਪਿਆ ਲਈ ਖਾਣੇ ਦਾ ਪ੍ਰਬੰਧ ਕੀਤਾ ਗਿਆ । ਇਸ ਦੇ ਨਾਲ ਹੀ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਧੀਨ ਬਣੇ ਮੈਥ, ਸਾਇੰਸ ਪਾਰਕ ਪ੍ਰੋਜੈਕਟਰ, ਲਿਸਨਿੰਗ ਲੈਬ, ਬਾਸਕਿਟ ਬਾਲ ਗਰਾਊਂਡ, ਕੰਪਿਊਟਰ ਲੈਬ , ਬੈਡਮਿੰਟਨ ਗਰਾਊਂਡ, ਬਾਇਓ ਲੈਬ, ਕੈਮਿਸਟਰੀ ਲੈਬ, ਖੋ-ਖੋ ਦਾ ਮੈਦਾਨ ,ਐੱਸ. ਐੱਸ .ਟੀ ਪਾਰਕ ਦਾ ਵਿਜ਼ਟ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਨਵੇਂ ਦਾਖਲਿਆਂ ਲਈ ਪ੍ਰੇਰਿਤ ਕੀਤਾ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਦੀਆਂ ਨੀਤੀਆਂ ਬਾਰੇ ਸਮਝਾਇਆ। ਲਗਾਤਾਰ ਕਲਾਸਾਂ ਲਗਾਉਣ ਵਾਲੇ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕੀਤਾ ਗਿਆ। ਪ੍ਰਿੰਸੀਪਲ ਓਮ ਪ੍ਰਕਾਸ਼ ਮਿੱਢਾ ਨੇ ਮੀਟਿੰਗ ਵਿੱਚ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਬਾਰੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆ ਅਤੇ ਮਾਪਿਆ ਨੂੰ ਸਕੂਲ ਵਿੱਚ ਪਹਿਲਾ ਤੋ ਚਲ ਰਹੇ ਸਾਇੰਸ ਗਰੁੱਪ ਬਾਰੇ ਜਾਣਕਾਰੀ ਦਿੱਤੀ। ਮਾਪੇ ਅਧਿਆਪਕ ਮਿਲਣੀ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਗਏ ਅਤੇ ਵੱਧ ਤੋਂ ਵੱਧ ਮਾਪਿਆਂ ਨਾਲ ਤਾਲਮੇਲ ਕੀਤਾ ਗਿਆ। ਮੀਡੀਆ ਇੰਚਾਰਜ ਸਿਮਰਜੀਤ ਕੌਰ ਨੇ ਦੱਸਿਆ ਕਿ ਸਾਰੇ ਹੀ ਅਧਿਆਪਕਾਂ ਨੇ ਬੜੇ ਉਤਸ਼ਾਹ ਦੇ ਨਾਲ ਬੱਚਿਆਂ ਨੂੰ ਨਤੀਜੇ ਦੱਸੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵਿਸ਼ੇ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਦਿੱਤੀ । ਮਾਪਿਆਂ ਨੇ ਬੜੇ ਉਤਸ਼ਾਹ ਦੇ ਨਾਲ ਅਧਿਆਪਕਾਂ ਦੇ ਨਾਲ ਗੱਲਬਾਤ ਕੀਤੀ । ਪ੍ਰਿੰਸੀਪਲ ਨੇ ਬੱਚਿਆਂ ਨੂੰ ਉਨ੍ਹਾਂ ਦੇ ਪੇਪਰਾਂ ਵਿੱਚ ਚੰਗੇ ਨੰਬਰਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅੰਤ ਵਿੱਚ ਪ੍ਰਿੰਸੀਪਲ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ, ਚੇਅਰਮੈਨ ਅਤੇ ਸਮੂਹ ਐਸ.ਐਮ.ਸੀ. ਅਤੇ ਪੀ.ਟੀ.ਏ .ਕਮੇਟੀ ਮੈਂਬਰਾਂ ਦਾ ਵੀ ਮਾਪੇ ਅਧਿਆਪਕ ਮਿਲਣੀ ਨੂੰ ਸਫਲ ਬਣਾਉਣ ਲਈ ਧੰਨਵਾਦ ਕੀਤਾ ਗਿਆ।