*ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਵਧ ਚੜ੍ਹ ਕੇ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ
25 ਅਪ੍ਰੈਲ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਾ ਵਿਖੇ ਸਵੀਪ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ।
ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ ਅਤੇ ਸਵੀਪ ਆਈਕਨ ਊਧਮ ਸਿੰਘ ਨੇ ਵਿਦਿਆਰਥੀਆਂ ਨੂੰ ਲੋਕਤੰਤਰ ਵਿਚ ਵੋਟ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ ਅਤੇ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਨੌਜਵਾਨਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕਰਨ ਵਾਸਤੇ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਇਲੈਕਟ੍ਰੋਲ ਲਿਟਰੇਸੀ ਕਲੱਬ ਬਣਾਏ ਗਏ ਹਨ ਤਾਂ ਜੋ ਵੋਟਿੰਗ ਦਰ ਨੂੰ ਵਧਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਭਾਰਤੀ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨਾਗਰਿਕ ਨੂੰ ਸੁਤੰਤਰ, ਨਿਰਪੱਖ, ਸ਼ਾਂਤਮਈ, ਬਿਨਾਂ ਡਰ ਭੈਅ, ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨਾ ਚਾਹੀਦਾ ਹੈ।
ਇਸ ਮੌਕੇ ਪ੍ਰਿੰਸੀਪਲ ਹਰਿੰਦਰ ਭੁੱਲਰ, ਪ੍ਰਿੰਸੀਪਲ ਗੁਰਮੀਤ ਸਿੰਘ, ਪ੍ਰਿੰਸੀਪਲ ਮੇਘਾ ਸਿੰਘ, ਰਿਸ਼ੀ, ਗਗਨਦੀਪ ਵਰਮਾ, ਬਲਵਿੰਦਰ ਸਿੰਘ, ਚੋਣ ਕਾਨੂੰਗੋ ਅਮਰਨਾਥ ਹਾਜਰ ਸਨ।