8 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਹੈਡਮਾਸਟਰ ਸ੍ਰੀ ਪਰਦੀਪ ਕੁਮਾਰ ਦੀ ਰਹਿਨੁਮਾਈ ਹੇਠ ਸਰਕਾਰੀ ਹਾਈ ਸਕੂਲ ਕਾਹਨੇਕੇ ਦੇ ਵਿਦਿਆਰਥੀਆਂ ਦੀ ਇੱਕ ਰੋਜ਼ਾ ਵਿੱਦਿਅਕ ਵਿਜ਼ਿਟ ਮਿਤੀ 07 ਫਰਵਰੀ, 2024 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ। ਜਿਸ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਸ਼ਾਮਿਲ ਸਨ। ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵਿੱਚ ਚੱਲ ਰਹੇ ਵੱਖ ਵੱਖ ਕੋਰਸਾਂ ਦੀ ਜਾਣਕਾਰੀ ਦਿੱਤੀ ਗਈ ਅਤੇ ਯੂਨੀਵਰਸਿਟੀ ਦੀਆਂ ਲੈਬਜ, ਲਾਇਬਰੇਰੀ, ਕੰਪਿਊਟਰ ਰੂਮ, ਕਲਾਸ ਰੂਮ ਵਿਜ਼ਿਟ ਕਰਵਾਏ ਗਏ।ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰੂਦੁਆਰੇ ਦਰਸ਼ਨ ਕਰਵਾਏ ਗਏ। ਇਸ ਮੌਕੇ ਮਲਕੀਤ ਸਿੰਘ ਡੀ.ਪੀ.ਈ., ਰੁਪਿੰਦਰ ਸਿੰਘ ਸਾਇੰਸ ਮਾਸਟਰ, ਕਿੱਮੀ ਗੋਇਲ ਹਿੰਦੀ ਮਿਸਟ੍ਰੈਸ, ਕੁਲਦੀਪ ਕੌਰ ਪੰਜਾਬੀ ਮਿਸਟ੍ਰੈਸ ਹਾਜ਼ਰ ਸਨ। ਅਧਿਆਪਕਾਂ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਅਗਲੀ ਪੜ੍ਹਾਈ ਲਈ ਇਹ ਵਿਜ਼ਿਟ ਬਹੁਤ ਲਾਹੇਵੰਦ ਸਾਬਤ ਹੋਵੇਗੀ।