29 ਫਰਵਰੀ (ਗਗਨਦੀਪ ਸਿੰਘ) ਬਰਨਾਲਾ: ਪਿਛਲੇ ਦਿਨੀਂ ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਸਾਹਿਤਕਾਰ ਸੁਖਵਿੰਦਰ ਸਿੰਘ ਗੁਰਮ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਉਹਨਾਂ ਨੇ ਵਿਦਿਆਰਥੀਆਂ ਨਾਲ ‘ਮਾਤ ਭਾਸ਼ਾ ਦੀ ਮਹੱਤਤਾ ‘ ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਅਤੇ ਵਿਰਸੇ ਨਾਲ ਜੁੜਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਵਿਦਿਆਰਥੀ ਜੀਵਨ ਵਿੱਚ ਸਿੱਖੀਆਂ ਹੋਈਆਂ ਚੰਗੀਆਂ ਆਦਤਾਂ ਸਾਰੀ ਉਮਰ ਨਾਲ ਨਿਭਦੀਆਂ ਹਨ।
ਇਸ ਮੌਕੇ ‘ਤੇ ਪੰਜਾਬ ਪੱਧਰ ‘ਤੇ ਕਵਿਤਾ ਸਿਰਜਣ ਮੁਕਾਬਲੇ ਵਿੱਚ ਪਹਿਲੇ ਸਥਾਨ ‘ਤੇ ਆਈ ਵਿਦਿਆਰਥਣ ਜਸਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ।
ਸਮਾਗਮ ਦੇ ਅਖ਼ੀਰ ਵਿੱਚ ਸੰਸਥਾ ਦੇ ਹੈੱਡਮਾਸਟਰ ਕੁਲਦੀਪ ਸਿੰਘ ਭੁੱਲਰ ਨੇ ਕਿਹਾ ਕਿ ਮਨੁੱਖੀ ਸ਼ਖਸ਼ੀਅਤ ਦੇ ਸਮੁੱਚੇ ਵਿਕਾਸ ਵਿੱਚ ਮਾਂ ਬੋਲੀ ਵਡਮੁੱਲਾ ਯੋਗਦਾਨ ਪਾਉਂਦੀ ਹੈ।ਉਹਨਾਂ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵਿੱਚ ਸਮੇਂ-ਸਮੇਂ ‘ਤੇ ਇਸ ਤਰ੍ਹਾਂ ਦੇ ਸਮਾਗਮ ਉਲੀਕੇ ਜਾਂਦੇ ਰਹਿਣਗੇ। ਇਸ ਮੌਕੇ ਸਲਮਾ ,ਪੁਨੀਤ,ਗੁਰਮੀਤ ਸਿੰਘ,ਰਾਜੇਸ਼ ਕੁਮਾਰ,ਮਨਦੀਪ ਕੌਰ ਅਤੇ ਰਾਜਿੰਦਰ ਸਿੰਘ ਆਦਿ ਸਟਾਫ ਮੈਂਬਰ ਹਾਜ਼ਰ ਸਨ।
ਸਰਕਾਰੀ ਹਾਈ ਸਕੂਲ ਨੰਗਲ ਵਿਖੇ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮਨਾਇਆ
Leave a comment