ਸਥਾਨਕ ਸਰਵਹਿੱਤਕਾਰੀ ਵਿੱਦਿਆ ਮੰਦਰ ਸੀ. ਬੀ. ਐਸ. ਈ ਭੀਖੀ ਵਿਖੇ ਮਿਤੀ 5 ਸਤੰਬਰ 2023 ਨੂੰ ਅਧਿਆਪਕ
ਦਿਵਸ ਬੜੇ ਚਾਅ ਤੇ ਉਤਸ਼ਾਹ ਨਾਲ ਮਨਾਇਆ ਗਿਆ। ਅਧਿਆਪਕ ਦਿਵਸ ਦੇ ਇਸ ਸ਼ੁਭ ਦਿਹਾੜੇ ਉੱਤੇ ਦੇਸ਼
ਦੇ ਪਹਿਲੇ ਉਪਰਾਸ਼ਟਰਪਤੀ ਡਾ: ਸਰਵਪੱਲੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ:
ਗਗਨਦੀਪ ਪਰਾਸ਼ਰ ਨੇ ਸਮੂਹ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਧਿਆਪਕ ਹੋਣਾ ਆਪਣੇ ਆਪ
ਵਿੱਚ ਬੜੇ ਮਾਣ ਵਾਲੀ ਗੱਲ ਹੈ ਅਤੇ ਅਧਿਆਪਕ ਹੀ ਹਨ ਜੋ ਹਰ ਸਮੇਂ ਬੱਚਿਆਂ ਦੇ ਭਵਿੱਖ ਨਿਰਮਾਣ ਲਈ
ਯਤਨਸ਼ੀਲ ਰਹਿੰਦੇ ਹਨ।ਇਸ ਸ਼ੁਭ ਦਿਹਾੜੇ ਉੱਤੇ ਸ਼ਿਸ਼ੂ, ਬਾਲ, ਕਿਸ਼ੋਰ ਅਤੇ ਤਰੁਣ ਵਰਗ ਦੇ ਬੱਚਿਆਂ ਲਈ ਸਵੈ
ਰਚਿਤ ਕਵਿਤਾ ਅਤੇ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਸਾਰੇ ਬੱਚਿਆਂ ਨੇ ਅਧਿਆਪਕ ਦਿਵਸ
ਸੰਬੰਧੀ ਕਵਿਤਾ ਅਤੇ ਭਾਸ਼ਣ ਦੇ ਮਾਧਿਅਮ ਰਾਹੀਂ ਆਪਣੇ ਵਿਚਾਰ ਬੜੇ ਚਾਅ ਤੇ ਉਤਸ਼ਾਹ ਨਾਲ ਪੇਸ਼
ਕੀਤੇ। ਬਾਰਵੀਂ ਜਮਾਤ ਦੇ ਬੱਚਿਆਂ ਵੱਲੋਂ ਉਚੇਚੇ ਤੌਰ ਤੇ ਪ੍ਰਿੰਸੀਪਲ ਅਤੇ ਸਮੂਹ ਅਧਿਆਪਕਾਂ ਨੂੰ
ਅਧਿਆਪਕ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਮੂੰਹ ਮਿੱਠਾ ਕਰਵਾਇਆ ਗਿਆ । ਇਸ ਮੌਕੇ ਸਕੂਲ
ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਡਾ ਗਗਨਦੀਪ ਪਰਾਸ਼ਰ ਵੱਲੋਂ ਸਮੂਹ ਅਧਿਆਪਕਾਂ ਨੂੰ ਬਹੁਤ ਬਹੁਤ ਮੁਬਾਰਕਾਂ
ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।