ਬਠਿੰਡਾ, 26 ਅਪ੍ਰੈਲ (ਗਗਨਦੀਪ ਸਿੰਘ) ਤਲਵੰਡੀ ਸਾਬੋ: ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਦੇ ਦਿਸਾ-ਨਿਰਦੇਸ਼ਾ ਅਨੁਸਾਰ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ 94 ਤਲਵੰਡੀ ਸਾਬੋ ਦੇ ਪਿੰਡ ਪੱਕਾ ਕਲਾਂ ਵਿਖੇ ਸਵੀਪ ਟੀਮ ਵਲੋਂ ਸਵੀਪ ਗਤੀਵਿਧੀਆਂ ਸਬੰਧੀ ਸ਼ਪੈਸਲ ਕੈਂਪ ਲਗਾਇਆ ਗਿਆ।
ਇਸ ਮੌਕੇ ਸਵੀਪ ਟੀਮ ਵਲੋਂ ਵੋਟ ਦੀ ਮਹੱਤਤਾ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਆਪਣੀ ਕੀਮਤੀ ਵੋਟ ਦੀ ਵਰਤੋਂ ਕਰਨ ਦੇ ਨਾਲ-ਨਾਲ ਲੋਕ ਸਭਾ ਚੋਣਾਂ ਵਿੱਚ ਪੂਰੀ ਸਮਝ ਨਾਲ ਈਵੀਐਮ ਅਤੇ ਵੀਵੀਪੈਟ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਦੌਰਾਨ ਸਵੀਪ ਟੀਮ ਨੇ 18 ਸਾਲ ਦੇ ਨੌਜਵਾਨ ਵਿਦਿਆਰਥੀਆਂ ਨੂੰ ਨਵੀਂ ਵੋਟ ਬਣਾਉਣ ਲਈ ਉਤਸਾਹਿਤ ਕੀਤਾ ਤੇ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ।
ਇਸ ਦੌਰਾਨ ਸਵੀਪ ਟੀਮ ਮੈਂਬਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਭਾਰਤੀ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਵੀਪ ਟੀਮ ਮੈਬਰ ਤੋਂ ਇਲਾਵਾ ਪਿੰਡ ਵਾਸੀ ਆਦਿ ਹਾਜ਼ਰ ਸਨ।