20 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਸਵੀਪ ਗਤੀਵਿਧੀਆਂ ਸਬੰਧੀ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ।
ਪ੍ਰਿੰਸੀਪਲ ਅਨਿਲ ਕੁਮਾਰ ਨੇ ਰੈਲੀ ਨੂੰ ਰਵਾਨਾ ਕਰਨ ਮੌਕੇ ਸੰਬੋਧਨ ਕਰਦਿਆਂ ਵਿਦਿਆਰਥੀਆਂ ਨੂੰ ਲੋਕਤੰਤਰੀ ਪ੍ਰਣਾਲੀ ਵਿੱਚ ਵੋਟ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ। ਉਹਨਾਂ ਨੇ ਕਿਹਾ ਕਿ ਬਿਨ੍ਹਾਂ ਕਿਸੇ ਲਾਲਚ, ਡਰ, ਜਾਤ, ਭਾਸ਼ਾ ਆਦਿ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਆਪਣੀ ਸਮਝ ਅਨੁਸਾਰ ਵੋਟ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਸੁਖਵਿੰਦਰ ਸਿੰਘ, ਪ੍ਰਮਿੰਦਰਜੀਤ ਕੌਰ, ਪਰਮਜੀਤ ਕੌਰ, ਪਰਦੀਪ ਕੁਮਾਰ, ਸੱਤਪਾਲ ਸਰਮਾ, ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ, ਬਲਕਾਰ ਸਿੰਘ ਸਮੇਤ ਸਮੂਹ ਸਟਾਫ ਅਤੇ ਵਿਦਿਅਰਾਥੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਰੈਲੀ ਨੂੰ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਅਨਿਲ ਕੁਮਾਰ ਅਤੇ ਅਧਿਆਪਕ।