“ਆਗਾਮੀ ਲੋਕ ਸਭਾ ਚੋਣਾਂ-2024”
13 ਮਾਰਚ (ਗਗਨਦੀਪ ਸਿੰਘ) ਬਠਿੰਡਾ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮ ਸਿੰਘ ਨੇ ਜ਼ਿਲੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ 091-ਭੁੱਚੋ ਮੰਡੀ ਦੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੈਠਕ ਕੀਤੀ।
ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ ਸ਼ਾਮਲ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਕੋਲੋਂ ਲੋੜੀਂਦੇ ਸੁਝਾਅ ਵੀ ਲਏ ਗਏ।