ਸਰਕਾਰੀ ਪ੍ਰਾਇਮਰੀ ਸਕੂਲ ਖੀਵਾ ਮੀਹਾਂ ਸਿੰਘ ਵਾਲਾ ਵਿਖੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਕੁਇੱਜ਼ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਭਾਗ ਲਿਆ, ਜਿਸ ਵਿਚੋਂ ਜੇਤੂ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਸਕੂਲ ਮੁਖੀ ਅਮਨਦੀਪ ਸਿੰਘ ਗੁਰਨੇ ਨੇ ਬੱਚਿਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਇਹਨਾਂ ਦਿਨਾਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਹਿਬਜ਼ਾਦੇ ਅਤੇ ਮਾਤਾ ਗੁਜ਼ਰ ਕੌਰ ਜੀ ਸ਼ਹੀਦੀਆਂ ਪਾ ਗਏ ਸਨ, ਦੁਨੀਆਂ ਵਿੱਚ ਵਸਦੇ ਸਿੱਖ ਤੇ ਹੋਰ ਲੋਕ ਵੀ ਇਸ ਦਿਨ ਨਤਮਸਤਕ ਹੁੰਦੇ ਹਨ।