ਜਥੇਬੰਦੀਆਂ ਧਰਨਾ 33 ਵੇਂ ਦਿਨ ‘ਚ ਹੋਇਆ ਦਾਖਲ,,,
ਮਾਨਸਾ 29 ਨਵੰਬਰ (ਨਾਨਕ ਸਿੰਘ ਖੁਰਮੀ ) ਸੀਵਰੇਜ ਸਿਸਟਮ ਅਤੇ ਸਫਾਈ ਦੇ ਮਾੜੇ ਪ੍ਰਬੰਧਾਂ ਖ਼ਿਲਾਫ਼ ਕੌਂਸਲਰਾ ਦੀ ਅਗਵਾਈ ਹੇਠ ਵੱਖ ਵੱਖ ਧਾਰਮਿਕ ਸਮਾਜਿਕ ਵਪਾਰਕ , ਜਨਤਕ ਜਮਹੂਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਚੱਲ ਰਿਹਾ ਰੋਸ ਧਰਨਾ ਅੱਜ 33ਵੇਂ ਦਿਨ ਵਿੱਚ ਦਾਖਲ ਹੋ ਗਿਆ। ਜਿਕਰਯੋਗ ਹੈ ਕਿ ਕੱਲ ਜਥੇਬੰਦੀਆਂ ਦੀ ਹੋਈ ਮੀਟਿੰਗ ਚ ਧਰਨਾ ਲਗਾਤਾਰ ਰੱਖਣ ਦਾ ਫੈਸਲਾ ਲਿਆ ਗਿਆ ਸੀ। ਧਰਨਾਕਾਰੀਆਂ ਵੱਲੋਂ ਅੱਜ ਵੀ ਪ੍ਰਸ਼ਾਸਨ ਅਤੇ ਸਰਕਾਰ ਵਿਰੁੱਧ ਮਸਲੇ ਨੂੰ ਗੰਭੀਰਤਾ ਨਾਲ ਨਾ ਲੈਣ ਅਤੇ ਇਸ ਦੇ ਢੁਕਵੇਂ ਹੱਲ ਲਈ ਕੋਈ ਚਾਰਾ ਜੋਈ ਨਾ ਕਰਨ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਅਤੇ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਧਰਨਾਕਾਰੀ ਰਾਮਪਾਲ ਸਿੰਘ ਵਾਇਸ ਪ੍ਰਧਾਨ ਨਗਰ ਕੌਂਸਲ, ਅਮ੍ਰਿਤ ਪਾਲ ਗੋਗਾ , ਅਜੀਤ ਸਿੰਘ ਸਰਪੰਚ ਤੇ ਹੰਸਾ ਸਿੰਘ ਨੇ ਪੰਜਾਬ ਸਰਕਾਰ ਸਮੇਤ ਸੀਵਰੇਜ਼ ਕੰਪਨੀ ਦੀ ਕਾਰਗੁਜ਼ਾਰੀ ਤੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸੀਵਰੇਜ਼ ਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਕਰਕੇ ਗੰਭੀਰ ਦਿੱਕਤਾਂ ਅਤੇ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪ੍ਰੰਤੂ ਪੰਜਾਬ ਸਰਕਾਰ ਤੇ ਕੰਪਨੀ ਨੇ ਚੁੱਪ ਧਾਰੀ ਹੋਈ ਹੈ ਜਿਸ ਕਰਕੇ ਮਸਲੇ ਦਾ ਕੋਈ ਹੱਲ ਨਹੀਂ ਹੋ ਰਿਹਾ।
ਧਰਨੇ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਸਾਬਕਾ ਐਮ ਸੀ ਗੁਰਦੀਪ ਦੀਪਾ, ਧੰਨਾ ਮੱਲ ਗੋਇਲ, ਕ੍ਰਿਸ਼ਨ ਚੌਹਾਨ, ਮਨਜੀਤ ਸਿੰਘ ਮੀਹਾਂ , ਜਸਵੰਤ ਸਿੰਘ ਮਾਨਸਾ, ਪੱਤਰਕਾਰ ਆਤਮਾ ਸਿੰਘ ਪਮਾਰ ਸਿੰਘ, ਸੁਰਿੰਦਰਪਾਲ ਸ਼ਰਮਾ , ਐਡਵੋਕੇਟ ਇਸ਼ਵਰ ਦਾਸ , ਵਕੀਲ ਚੰਦ , ਪ੍ਰਦੀਪ ਮਾਖਾ ਨੇ ਕਿਹਾ ਕਿ ਸੀਵਰੇਜ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਪ੍ਰਸ਼ਾਸਨ ਤੋਂ ਮਸਲੇ ਤੇ ਹੱਲ ਦੀ ਬਜ਼ੁਰਗ ਮੰਗ ਕੀਤੀ ਗਈ।ਇਸ ਸਮੇਂ ਹਰਬੰਸ ਸਿੰਘ, ਦਲਵਿੰਦਰ ਸਿੰਘ, ਰਾਮ ਸਿੰਘ, ਜਗਸੀਰ ਸਿੰਘ , ਸ਼ਮਸ਼ੇਰ ਸਿੰਘ , ਬੰਟੂ, ਮਿੱਠੂ ਸਿੰਘ , ਹਰਸ਼ਿੰਦਰ ਸਿੰਘ ਅਤੇ ਰਜਿੰਦਰ ਸਿੰਘ ਆਦਿ ਵੀ ਮੌਜੂਦ ਸਨ।