ਹੁਕਮ 20 ਮਈ 2024 ਤੱਕ ਰਹਿਣਗੇ ਲਾਗੂ
22 ਮਾਰਚ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹਦੂਦ ਅੰਦਰ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਅਨੁਸਾਰ ਜ਼ਿਲ੍ਹਾ ਬਠਿੰਡਾ ਦੀ ਹਦੂਦ ਅੰਦਰ ਕਣਕ ਦੀ ਕਟਾਈ ਦੇ ਮੱਦੇਨਜਰ ਸ਼ਾਮ 7:00 ਤੋਂ ਸਵੇਰੇ 6:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮ ਅਨੁਸਾਰ ਜੇਕਰ ਕੋਈ ਕੰਬਾਇਨ ਇਸ ਸਮੇਂ ਦੌਰਾਨ ਕਣਕ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸਨੂੰ ਤਰੁੰਤ ਜ਼ਬਤ ਕੀਤਾ ਜਾਵੇਗਾ।
ਹੁਕਮ ਅਨੁਸਾਰ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਨਾੜ/ਪਰਾਲੀ/ਰਹਿੰਦ ਖੂੰਹਦ ਆਦਿ ਨੂੰ ਅੱਗ ਲਗਾਉਣ ਤੇ ਮੁਕੰਮਲ ਤੌਰ ਤੇ ਰੋਕ ਲਗਾਈ ਜਾਂਦੀ ਹੈ। ਹੁਕਮ 20 ਮਈ 2024 ਤੱਕ ਲਾਗੂ ਰਹਿਣਗੇ।