ਭੀਖੀ 20 ਨਵੰਬਰ ( ਗੁਰਿੰਦਰ ਸਿੰਘ ਔਲਖ) ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ ਆਗਮਨ ਪੂਰਬ ਬੜੀ੍ਹ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।ਜਾਣਕਾਰੀ ਦਿੰਦਿਆਂ ਬਾਬਾ ਨਾਮਦੇਵ ਵੈੱਲਫੇਅਰ ਸਭਾ ਭੀਖੀ ਦੇ ਪ੍ਰਧਾਨ ਡਾ. ਪਵਿੱਤਰ ਸਿੰਘ ਔਲਖ ਤੇ ਸਭਾ ਸਕੱਤਰ ਰਜਿੰਦਰ ਸਿੰਘ ਮੋਹਲ ਨੇ ਦੱਸਿਆ ਕਿ ਹਰ ਸਾਲ ਦੀ ਤਰਾਂ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦਾ 754ਵਾਂ ਆਗਮਨ ਪੂਰਬ ਸਥਾਨਕ ਬਾਬਾ ਨਾਮਦੇਵ ਭਵਨ ਗੁਰਦੁਆਰਾ ਰੋਡ ਵਿਖੇ ਬੜ੍ਹੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧ ‘ਚ 22 ਨਵੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਠ ਪ੍ਰਕਾਸ਼ ਕਰਵਾਏ ਜਾਣਗੇ ਤੇ 24 ਨਵੰਬਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।ਇਸ ਮੌਕੇ ਰਾਗੀ ਢਾਡੀ ਜਥੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਣਗੇ। ਉਨ੍ਹਾਂ ਇਲਾਕੇ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਇਸ ਪੂਰਬ ਮੌਕੇ ਵਧ ਚੜ੍ਹਕੇ ਹਾਜ਼ਰੀ ਭਰਨ।