15 ਅਪ੍ਰੈਲ (ਰਿੰਪਲ ਗੋਲਣ) ਭਿੱਖੀਵਿੰਡ: ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ। ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਭੁੱਲਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਤੇਰਾਂ ਸੀਟਾਂ ਤੇ ਜਿੱਤ ਪ੍ਰਾਪਤ ਕਰੇਗੀ। ਦੱਸਣਯੋਗ ਹੈ ਕਿ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਹਲਕੇ ‘ਚ ਬੀਤੇ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਜੁੜੇ ਸਾਬਕਾ ਸਰਪੰਚ ਹਰਜੀਤ ਸਿੰਘ ਚੂੰਘ,ਚੇਅਰਮੈਨ ਸੁਖਵਿੰਦਰ ਸਿੰਘ, ਸਤਨਾਮ ਸਿੰਘ ਭੈਣੀ ਅਤੇ ਭਿੱਖੀਵਿੰਡ ਤੋਂ ਕੰਡਾ ਪਰਿਵਾਰ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਏ। ਇਸ ਮੌਕੇ ਵਰਕਰਾਂ ਤੇ ਸਮਰਥਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਪਾਰਟੀ ‘ਚ ਸ਼ਾਮਲ ਹੋਏ ਪਰਿਵਾਰਾਂ ਨੂੰ ਜੀ ਆਇਆ ਆਖਿਆਂ ਤੇ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਮਿਹਨਤ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਚੰਨੀ ਨੇ ਕਿਹਾ ਕਿ ਭਗਵੰਤ ਮਾਨ ਸੱਤਾ ‘ਤੇ ਕਾਬਜ਼ ਹੋਣ ਮਗਰੋਂ ਸੂਬਾ ਵਾਸੀਆਂ ਨਾਲ ਕੀਤੇ ਵਾਅਦੇ ਭੁੱਲ ਗਏ ਹਨ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੇ ਵਾਅਦੇ ਤੋਂ ਵੀ ‘ਆਪ’ ਸਰਕਾਰ ਮੁੱਕਰ ਗਈ ਹੈ। ਇਸ ਮੌਕੇ ਉਨ੍ਹਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਬੀਤੇ ਦਿਨੀ ਰਾਮਗੜ੍ਹੀਆ ਅਤੇ ਸੁਨਿਆਰ ਭਾਈਚਾਰੇ ਖਿਲਾਫ਼ ਬੋਲੇ ਅਪਸ਼ਬਦਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਬਲਾਕ ਭਿੱਖੀਵਿੰਡ ਤੋਂ ਪ੍ਰਧਾਨ ਗੁਰਮੁਖ ਸਿੰਘ ਸਾਂਡਪੁਰਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਆਖਿਆ। ਇਸ ਮੌਕੇ ਸਰਪੰਚ ਸਿਮਰਜੀਤ ਸਿੰਘ ਭੈਣੀ, ਸੁਖਜਿੰਦਰ ਸਿੰਘ ਹੁੰਦਲ, ਸਰਪੰਚ ਮਨਦੀਪ ਸਿੰਘ ਗੋਰਾ, ਸੁਖਜਿੰਦਰ ਸਿੰਘ ਬਾਸਰਕੇ ਹਰਦਿਆਲ ਸਿੰਘ ਬਾ, ਸਰਵਣ ਸਿੰਘ ਮੱਦਰ, ਸਾਬਕਾ ਸਰਪੰਚ ਧਰਮਵੀਰ ਸਿੰਘ ਉਧੋਕੇ, ਐਮਸੀ ਯਾਦਵਿੰਦਰ ਸਿੰਘ ਭਿੱਖੀਵਿੰਡ,ਐਮਸੀ ਨੀਰਜ ਧਵਨ, ਐਮਸੀ ਹਰਭਜਨ ਪਰਦੇਸੀ, ਸਰਪੰਚ ਜਗਮੋਹਨ ਸਿੰਘ ਕਲਸੀਆਂ ਖੁਰਦ ਸਮੇਤ ਸੈਂਕੜੇ ਤਾਦਾਦ ਵਿੱਚ ਕਾਂਗਰਸੀ ਵਰਕਰ ‘ਤੇ ਆਗੂ ਹਾਜ਼ਰ ਸਨ।