09 ਮਈ (ਗਗਨਦੀਪ ਸਿੰਘ) ਬਰਨਾਲਾ: ਸਿਹਤ ਵਿਭਾਗ ਬਰਨਾਲਾ ਵੱਲੋਂ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਸਹਾਇਕ ਸਿਵਲ ਸਰਜਨ ਡਾ. ਮਨੋਹਰ ਲਾਲ, ਡਾ. ਪ੍ਰਵੇਸ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ,ਡਾ.ਗੁਰਮਿੰਦਰ ਕੌਰ ਔਜਲਾ ਜ਼ਿਲ੍ਹਾ ਡਿਪਟੀ ਮੈਡੀਕਲ ਕਮਿਸਨਰ,ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਜ਼ਿਲ੍ਹਾ ਬਰਨਾਲਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ/ਕਰਮਚਾਰੀਆਂ ਨਾਲ ਮਹੀਨਾਵਾਰ ਮੀਟਿੰਗ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਦੀ ਅਗਵਾਈ ਹੇਠ ਕੀਤੀ ਗਈ।
ਮੀਟਿੰਗ ‘ਚ ਗਰਭਵਤੀ ਔਰਤਾਂ ਦੀ ਜਲਦੀ ਰਜਿਸਟ੍ਰੇਸ਼ਨ ਚਾਰ ਏ.ਐਨ.ਸੀ. ਚੈੱਕਅੱਪ ,ਘੱਟੋ-ਘੱਟ ਇੱਕ ਵਾਰ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਚੈੱਕਅੱਪ ਕਰਾਉਣਾ , ਜਣੇਪਾ ਸਿਹਤ ਸੰਸਥਾਵਾਂ ਵਿਖੇ ਕਰਾਉਣ ਤਾਂ ਜੋ ਮਾਂ ਤੇ ਬੱਚਾ ਸਿਹਤਮੰਦ ਰਹਿਣ,ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਸੰਪੂਰਨ ਟੀਕਾਕਰਨ,ਆਭਾ ਆਈ.ਡੀ. ਬਣਾਉਣ,ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ ਜਿਵੇਂ ਰਾਸ਼ਟਰੀ ਨੇਤਰ ਜਯੋਤੀ ਅਭਿਆਨ ਤਹਿਤ 50 ਸਾਲ ਤੋਂ ਵੱਧ ਉਮਰ ਦੇ ਵੱਧ ਤੋਂ ਵੱਧ ਲੋਕਾਂ ਦੀ ਜਾਂਚ ਕਰਨ ਅਤੇ ਮੋਤੀਆ ਦੇ ਅਪ੍ਰੇਸਨ ਕਰਨ,ਮਲੇਰੀਆ,ਡੇਂਗੂ ਬਾਰੇ ਗਰੁੱਪ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਅਤੇ ਲਾਰਵਾ ਨਸਟ ਕਰਾਉਣ ਬਾਰੇ ਟੀਮਾਂ ਦੇ ਕੰਮ ‘ਚ ਤੇਜੀ ਲਿਆਉਣ ਬਾਰੇ, ਮੀਜਲ ਰੁਬੇਲਾ ਦਾ ਟੀਚਾ 100 ਪ੍ਰਤੀਸ਼ਤ ਕਰਨ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।
ਇਸ ਦੌਰਾਨ ਚੋਣ ਕਮਿਸਨ ਦੀਆਂ ਹਦਾਇਤਾਂ ਦਾ ਪਾਲਣ ਕਰਨ , ਪੀ.ਐਨ.ਡੀ.ਟੀ ਐਕਟ(ਬੇਟੀ ਬਚਾਓ) ਬਾਰੇ ਮਮਤਾ ਦਿਵਸ ਤੇ ਜਾਗਰੂਕ ਕਰਨ ਤੇ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ , ਟੀ.ਬੀ. ਦੀ ਬਿਮਾਰੀ ਨੂੰ 2025 ਤੱਕ ਸਮਾਜ ਚੋਂ ਖਤਮ ਕਰਨ ਅਤੇ ਵਿਸਵ ਥੈਲਾਸੀਮੀਆ ਦਿਵਸ ਮਿਤੀ 8 ਤੋਂ 17 ਮਈ ਤੱਕ ਜਾਗਰੂਕਤਾ ਗਤੀਵਿਧੀਆਂ ਕਰਨ ਬਾਰੇ ਵਿਚਾਰ ਚਰਚਾ ਕੀਤੀ ਗਈ ।
ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਸਹੂਲਤਾਂ ਅਤੇ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਜ਼ਿਲ੍ਹਾ ਮਾਸ ਮੀਡੀਆ ਵਿੰਗ ਨੂੰ ਪ੍ਰੈਸ ਕਵਰੇਜ , ਗਰੁੱਪ ਮੀਟਿੰਗਾਂ ਅਤੇ ਪ੍ਰਿੰਟ ਮਟੀਰੀਅਲ ਰਾਂਹੀ ਜਾਗਰੂਕਤਾ ਗਤੀਵਿਧੀਆਂ ਕਰਨ ਬਾਰੇ ਕਿਹਾ ਗਿਆ।