ਮੇਰੀ ਸਿਹਤ ਮੇਰਾ ਅਧਿਕਾਰ ਵਿਸ਼ੇ ਤਹਿਤ ਮਨਾਇਆ ਗਿਆ ਵਿਸ਼ਵ ਸਿਹਤ ਦਿਵਸ
09 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਬਰਨਾਲਾ ਦੀਆਂ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ ਤਾਂ ਜੋ ਲੋਕ ਆਪਣੀ ਸਿਹਤ ਪ੍ਰਤੀ ਜਾਗਰੂਕ ਹੋ ਸਕਣ।ਉਨ੍ਹਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ ਵੱਲੋਂ 7 ਅਪ੍ਰੈਲ 1948 ਨੂੰ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਜੋ ਹਰ ਸਾਲ 7 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ । ਵਿਸ਼ਵ ਸਿਹਤ ਦਿਵਸ 2024 ਮੇਰੀ ਸਿਹਤ ਮੇਰਾ ਅਧਿਕਾਰ ਹੈ। ਸਾਰਿਆਂ ਲਈ ਸਿਹਤਮੰਦ ਸਿਹਤ ਹੋਣਾ ਜਰੂਰੀ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਹਤਮੰਦ ਵਿਕਤੀ ਹੀ ਨਰੋਏ ਸਮਾਜ ਦੀ ਸਿਰਜਣਾ ਕਰ ਸਕਦਾ ਹੈ।ਹਰ ਵਿਆਕਤੀ ਨੂੰ 30 ਸਾਲ ਦੀ ਉਮਰ ਤੋਂ ਬਾਅਦ ਸਮੇਂ-ਸਮੇਂ ਤੇ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬਿਮਾਰੀਆਂ ਸਬੰਧੀ ਚੈੱਕਅੱਪ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਾਉਣਾ ਚਾਹੀਦਾ ਹੈ।
ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਅਤੇ ਜ਼ਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਸਿਹਤ ਦਿਵਸ ਮਨਾਉਣ ਦਾ ਮਕਸਦ ਹੈ ਲੋਕਾਂ ਦੀ ਸਿਹਤ ਦਾ ਮਿਆਰ ਵਧੀਆ ਹੋਵੇ। ਵੱਧ ਤੋਂ ਵੱਧ ਸ਼ਰੀਰਕ ਐਕਟੀਵਿਟੀ ਜਿਵੇਂ ਕਿ ਸਾਈਕਲਿੰਗ, ਸਵੇਰ ਦੀ ਸੈਰ , ਯੋਗਾ ਅਤੇ ਹੱਥੀਂ ਕੰਮ ਕਰਨ ਨਾਲ ਅਸੀਂ ਅਪਣੇ ਸ਼ਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ। ਫਾਸਟ ਫੂਡ ,ਚੀਨੀ,ਨਮਕ ਤਲੀਆਂ ਵਸਤਾਂ ਖਾਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ। ਤੰਬਾਕੂ ਪਦਾਰਥ ਜਾਂ ਹੋਰ ਨਸ਼ਿਆਂ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ।
ਬਲਾਕ ਐਕਸਟੈਨਸ਼ਨ ਐਜੂਕੇਟਰ ਸਿਵਾਨੀ ਅਰੋੜਾ ਨੇ ਦੱਸਿਆ ਕਿ ਸਿਹਤਮੰਦ ਰਹਿਣਾ ਇੱਕ ਆਦਤ ਹੈ ਇਸ ਨੂੰ ਅਪਣਾਉਣਾ ਚਾਹੀਦਾ ਹੈ । ਸਾਨੂੰ ਘਰ ਦਾ ਬਣਿਆ ਖਾਣਾ ਹੀ ਖਾਣਾ ਚਾਹੀਦਾ ਹੈ ਅਤੇ ਮੌਸਮ ਅਨੁਸਾਰ ਫਲ, ਸਬਜੀਆਂ ਖਾਣੀਆਂ ਚਾਹੀਦੀਆਂ ਹਨ।ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ।