ਡੇਂਗੂ ਤੋਂ ਬਚਾਅ ਲਈ ਹਰ ਸ਼ੁੱਕਰਵਰ ਨੂੰ ਖੁਸ਼ਕ ਦਿਨ( ਪਾਣੀ ਵਾਲੇ ਸੋਮਿਆਂ ਦੀ ਸਫਾਈ)ਵਜੋਂ ਮਨਾਇਆ ਜਾ ਰਿਹੈ : ਸਿਵਲ ਸਰਜਨ ਬਰਨਾਲਾ
19 ਜੁਲਾਈ (ਗਗਨਦੀਪ ਸਿੰਘ) ਬਰਨਾਲਾ: ਡਿਪਟੀ ਕਮਿਸਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਦਸਤ ਅਤੇ ਡੇਂਗੂ ਤੋਂ ਬਚਾਅ ਲਈ ਘਰ-ਘਰ ਜਾ ਕੇ ਸਰਵੇ ਕਰਨ ਅਤੇ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਹਨ ਤਾਂ ਜੋ ਇਨ੍ਹਾਂ ਬਿਮਾਰੀਆਂ ਦੀ ਸਮੇਂ ਸਿਰ ਰੋਕਥਾਮ ਕੀਤੀ ਜਾ ਸਕੇ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ। ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ ਜਿਲ੍ਹੇ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਸਿਹਤ ਕਰਮਚਾਰੀਆਂ ਵੱਲੋਂ ਜੁਲਾਈ ਮਹੀਨਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਡਾ. ਮੁਨੀਸ ਕੁਮਾਰ ਜਿਲ੍ਹਾ ਐਪੀਡਿਮਾਲੋਜਿਸਟ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ਤੇ ਦਿਨ ਵੇਲੇ ਕੱਟਦਾ ਹੈ। ਆਪਣੇ ਘਰਾਂ,ਦੁਕਾਨਾਂੑ ,ਵਰਕਸਾਪਾਂ ‘ਚ ਟਾਇਰ,ਘੜੇ,ਪਾਣੀ ਵਾਲੀਆਂ ਖੇਲਾਂ,ਕੂਲਰ ,ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦੀ ਥਾਂਵਾਂ ‘ਤੇ ਜਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।
ਗੁਰਮੇਲ ਸਿੰਘ ਢਿੱਲੋਂ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਇਜਰ ਨੇ ਦੱਸਿਆ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ‘ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ।ਇਸ ਸਮੇਂ ਘਰੇਲੂ ਇਲਾਜ ਜਾਂ ਇਲਾਜ ‘ਚ ਦੇਰੀ ਕਾਰਨ ਕਈ ਵਾਰ ਖਤਰੇ ਦਾ ਕਾਰਨ ਬਣ ਜਾਂਦਾ ਹੈ।
ਬਰਨਾਲਾ ਸਹਿਰ ‘ਚ ਸਿਹਤ ਕਰਮਚਾਰੀ ਗਣੇਸ ਦੱਤ,ਜਸਵਿੰਦਰ ਸਿੰਘ,ਗੁਰਮੀਤ ਸਿੰਘ ,ਗੁਰਸੇਵਕ ਸਿੰਘ ਅਤੇ ਗੁਲਾਬ ਸਿੰਘ ਇਨਸੈਕਟ ਕੁਲੈਕਟਰ ਵੱਲੋਂ ਟੀਮਾਂ ਬਣਾ ਕੇ ਡੇਂਗੂ ਦਾ ਲਾਰਵਾ ਨਸਟ ਕਰਵਾਇਆ ਜਾ ਰਿਹਾ ਹੈ ਅਤੇ ਦਸਤਾਂ ਤੋਂ ਬਚਾਅ ਲਈ ਸਲੱਮ ਏਰੀਆ ਜਾਂ ਜਿਸ ਏਰੀਏ ਚ ਦਸਤਾਂ ਦੇ ਮਰੀਜ ਹੋਵੇ ਉਸ ਏਰੀਏ ਚ ਕਲੋਰੀਨ ਦੀਆਂ ਗੋਲੀਆਂ ਅਤੇ ਓ.ਆਰ. ਐਸ. ਦੇ ਪੈਕਟ ਵੰਡੇ ਜਾ ਰਹੇ ਹਨ ਅਤੇ ਪਾਣੀ ਦੇ ਸੈਂਪਲ ਲਏ ਜਾ ਰਹੇ ਹਨ।
ਜਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫਸ਼ਰ ਕੁਲਦੀਪ ਸਿੰਘ ਮਾਨ,ਹਰਜੀਤ ਸਿੰਘ ਜਿਲ੍ਹਾ ਬੀ ਸੀ ਸੀ ਕੋਆਰਡੀਨੇਟਰ ਅਤੇ ਸਿਵਾਨੀ ਅਰੋੜਾ ਬਲਾਕ ਐਕਸਟੈਨਸਨ ਐਜੂਕੇਟਰ ਨੇ ਦੱਸਿਆ ਕਿ ਸੀਵਰੇਜ ਦਾ ਪਾਣੀ ਜਮਾਂ ਹੋਣ ਕਾਰਨ ਜਾਂ ਬਰਸਾਤ ਦੇ ਮੌਸਮ ਦਾ ਪਾਣੀ ਖੜਨ ਕਾਰਨ ਵੈਕਟਰ ਬੌਰਨ ਅਤੇ ਵਾਟਰ ਬੌਰਨ ਬਿਮਾਰੀਆਂ ਹੋਣ ਦਾ ਖਤਰਾ ਜਿਆਦਾ ਰਹਿੰਦਾ ਹੈ।
ਇਸ ਲਈ ਪਾਣੀ ਖੜਾ ਹੋਣ ਵਾਲੀਆਂ ਥਾਂਵਾਂ ‘ਤੇ ਕਾਲਾ ਤੇਲ ਅਤੇ ਲਾਰਵੀਸਾਈਡ ਸਪਰੇਅ ਦਾ ਪ੍ਰਯੋਗ ਕਰਨਾ ਚਾਹੀਦਾ ਹੈ। ਸ਼ੁੱਕਰਵਾਰ ਨੂੰ ਖੁਸ਼ਕ ਦਿਨ ( ਡਰਾਈ ਡੇ ਫਰਾਈ ਡੇ) ਪਾਣੀ ਖੜਨ ਵਾਲੀਆਂ ਥਾਂਵਾਂ ਨੂੰ ਸੁਕਾ ਕੇ ਡੇਂਗੂ ਤੋਂ ਬਚਾਅ ਕੀਤਾ ਜਾ ਸਕਦਾ ਹੈ ।